ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ‘ਤੇ ਲਗਾਈ ਗਈ ਪਾਬੰਦੀ ਤਹਿਤ ਪੰਜਾਬ ਪ੍ਰਦ੍ਰਸ਼ਣ ਕੰਟਰੋਲ ਬੋਰਡ ਦੀ
ਟੀਮ ਨੇ ਫਤਿਹਗੜ੍ਹ ਚੂੜੀਆਂ ਰੋਡ ਵਿਖੇੇ ਇਕ ਗੱਤਾ ਫੈਕਟਰੀ ਵਿੱਚ ਛਾਪਾ ਮਾਰ ਕੇ ਸਿੰਗਲ ਯੂਜ ਪਲਾਸਟਿਕ ਦੇ ਬਣੇ ਕੱਪ ਅਤੇ ਗਿਲਾਸ ਵੱਡੀ ਮਾਤਰਾ ਵਿੱਚ ਬਰਾਮਦ ਕਰਕੇ ਉਕਤ ਫਰਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਵਾਤਾਵਰਣ ਦੇ ਮੁੱਦੇ ‘ਤੇ ਹੀ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸਨਰ ਅਮਿਤ ਤਲਵਾੜ ਨੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ।ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਐਸ.ਡੀ.ਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਕਤ ਪਲਾਸਟਿਕ ਦਾ ਸਮਾਨ ਗੱਤਾ ਫੈਕਟਰੀ ਦੀ ਚੈਕਿੰਗ ਦੌਰਾਨ ਮਿਲਿਆ ਅਤੇ ਫੈਕਟਰੀ ਦੇ ਨੁਮਾਇੰਦੇ ਨੇ ਦੱਸਿਆ ਕਿ ਇਹ ਸਮਾਨ ਮਾਰਕੀਟ ਵਿੱਚੋਂ ਖਰੀਦ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੈਸਰਜ਼ ਆਰ.ਕੇ ਪੈਕਰਜ਼ ਵਿਰੁੱਧ ਵਾਤਾਵਰਣ ਨਿਯਮਾਂ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ ਕੁਰਨੇਸ਼ ਗਰਗ ਚੀਫ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ਦੀਆਂ 19 ਵਸਤਾਂ ਦੀ ਵਰਤੋਂ ‘ਤੇ ਪਾਬੰਦੀ ਹੈ ਅਤੇ ਜੋ ਵੀ ਇਸ ਨੂੰ ਬਨਾਉਣ, ਵੇਚਣ, ਖਰੀਦਣ, ਵਰਤਣ, ਜਮਾ ਕਰਨ ਦਾ ਕੰਮ ਕਰੇਗਾ, ਉਸ ਵਿਰੁੱਧ ਕਾਰਵਾਈ ਹੋਵੇਗੀ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media