Tuesday, September 15, 2026

ਐਂਟੀ ਨੈਸ਼ਨਲ ਡਰੱਗ ਡੇਅ ਬਾਰੇ ਗੇਟ ਹਕੀਮਾਂ ਚੋਂਕ ‘ਚ ਸੈਮੀਨਾਰ ਤੇ ਮਾਰਚ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ਼ ਸਬ-ਡਵੀਜ਼ਨ ਸਾਂਝ ਕੇਂਦਰ ਕੇਂਦਰੀ ਅੰਮ੍ਰਿਤਸਰ ਸਬ-ਇੰਸਪੈਕਟਰ ਗੁਰਮੀਤ ਸਿੰਘ ਵਲੋਂ ਅੱਜ ਨਸ਼ਾ ਮੁਕਤੀ ਅਭਿਆਨ ਸਬੰਧੀ ਮੁੱਖ ਅਫਸਰ ਥਾਣਾ ਗੇਟ ਹਕੀਮਾਂ ਇੰਸਪੈਕਟਰ ਗੁਰਬਿੰਦਰ ਸਿੰਘ ਅਤੇ ਸਬ-ਡਵੀਜ਼ਨ ਕੇਂਦਰੀ ਸਾਂਝ ਕੇਂਦਰ ਵਲੋਂ ਸਮੂਹ ਸਟਾਫ ਸਮੇਤ ਥਾਣਾ ਗੇਟ ਹਕੀਮਾਂ ਦੇ ਬਾਹਰ ਐਂਟੀ ਨੈਸ਼ਨਲ ਡਰੱਗ ਡੇਅ ਬਾਰੇ ਗੇਟ ਹਕੀਮਾਂ ਚੋਂਕ ਵਿੱਚ ਸੈਮੀਨਾਰ ਕੀਤਾ ਗਿਆ ਅਤੇ ਅੰਨਗੜ੍ਹ ਇਲਾਕੇ ਵਿੱਚ ਮਾਰਚ ਵੀ ਕੀਤਾ ਗਿਆ।ਇਸ ਦੌਰਾਨ ਇਕੱਠ ਵਿੱਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਅਤੇ ਨੌਜਵਾਨਾਂ ਨੂੰ ਨਸ਼ੇ ਛੱਡਣ ਅਤੇ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …