ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਤੇ ਪ੍ਰਮੋਟ ਕਰਨ ਲਈ ਸਥਾਪਿਤ ਕੀਤੀ ਗਈ ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਾਸਕਿਟਬਾਲ ਦੇ ਇੰਟਰਨੈਸ਼ਨਲ ਖਿਡਾਰੀ, ਅਰਜੁਨਾ ਐਵਾਰਡੀ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਪਰਮਿੰਦਰ ਸਿੰਘ ਭੰਡਾਲ (ਡੀ.ਸੀ.ਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪੁਲਿਸ) ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਸਿੱਧ ਖੇਡ ਪ੍ਰੋਮੋਟਰ ਅਤੇ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਅੱਜ ਦੇ ਦਿਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 23 ਜੁਲਾਈ 1894 ਨੂੰ ਪੈਰਿਸ ਵਿਖੇ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦੇ ਨਤੀਜਿਆਂ ਸਦਕਾ 1896 ਵਿਚ ਉਲੰਪਿਕ ਖੇਡਾਂ ਨੂੰ ਮੁੜ ਪਹਿਚਾਣ ਮਿਲੀ ਤੇ ਮੁੜ ਤੋਂ ਇਹਨਾਂ ਖੇਡਾਂ ਨੂੰ ਯੂਨਾਨ ਦੇਸ਼ ਵਿੱਚ ਹੀ ਸ਼ੁਰੂ ਕੀਤਾ ਗਿਆ।ਸੋ 23 ਜੂਨ ਦਾ ਦਿਹਾੜਾ ਖੇਡਾਂ ਲਈ ਬਹੁਤ ਅਹਿਮ ਮੰਨਿਆ ਗਿਆ।ਜਿਸ ਦਿਨ ਦੁਨੀਆਂ ਦੀਆਂ ਸਰਵੋਤਮ ਖੇਡਾਂ ਉਲੰਪਿਕ ਖੇਡਾਂ ਨੂੰ ਸ਼ੁਰੂ ਕਰਵਾਉਣ ਲਈ ਅੰਤਰਰਾਸ਼ਟਰੀ ਕਮੇਟੀ ਦਾ ਗਠਨ ਹੋਇਆ ਸੀ ।ਪੂਰੇ ਵਿਸ਼ਵ ਵਿੱਚ ਇਹ ਦਿਹਾੜਾ ਅੰਤਰਰਾਸ਼ਟਰੀ ਉਲੰਪਿਕ ਦਿਵਸ ਵਜੋਂ ਮਨਾਇਆ ਜਾਣ ਲੱਗਾ।ਉਲੰਪਿਕ ਦੇ ਪੰਜ ਚੱਕਰ ਵੀ ਪੂਰੀ ਦੁਨੀਆਂ ਨੂੰ ਆਪਸ ਵਿਚ ਜੋੜ ਕੇ ਰੱਖਣ ਦਾ ਸੰਦੇਸ਼ ਦਿੰਦੇ ਹਨ, ਜੋ ਕਿ ਆਪਸੀ ਮਿਲਵਰਤਨ ਦਾ ਸਭ ਤੋਂ ਵੱਡਾ ਸੰਦੇਸ਼ ਹੈ।
ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਐਸੋਸੀਏਸ਼ਨ ਦੇ ਸਮੂਹ ਮੇਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਨੂੰ ਕੌਮਾਤਰੀ ਪੱਧਰ ‘ਤੇ ਮਨਾਉਣ ਦੀ ਲੋੜ ਹੈ।ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਸਕੂਲ ਮੁੱਖੀਆਂ ਅਤੇ ਖੇਡ ਮੁੱਖੀਆਂ ਤੋਂ ਇਲਾਵਾ ਖੇਡ ਸੰਗਠਨਾਂ ਨੂੰ ਅਪੀਲ ਕੀਤੀ ਕੀ ਇਸ ਵਿਸ਼ੇਸ਼ ਦਿਹਾੜੇ ਨੂੰ ਮਨਾਉਣ ਦੇ ਲਈ ਅਹਿਮ ਉਪਰਾਲੇ ਕਰਨੇ ਚਾਹੀਦੇ ਹਨ ਤਾਂ।
ਇਸ ਮੌਕੇ ਇੰਦਰਪਾਲ ਸਿੰਘ, ਸੁੱਖਵਿੰਦਰ ਸਿੰਘ ਸੁੱਖੀ ਅਤੇ ਸਿਧਾਾਂਰਥ ਨਾਰੰਗ ਵੀ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …