ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਪਿੰਡ ਬਡਰੁੱਖਾਂ ਦੇ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਵਿਖੇ ਬਾਬਾ ਬਾਬੂ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੀ ਅਗਵਾਈ ਹੇਠ 5 ਰੋਜ਼ਾ ਗਰਮਤਿ ਕੈੈਪ ਲਗਾਇਆ ਗਿਆ।ਜਿਸ ਵਿੱਚ ਸੰਸਥਾ ਦੇ ਯੂਥ ਕੌਂਸਲਰ ਭਾਈ ਰਾਜਵੀਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰਮਤਿ ਮਰਿਆਦਾ, ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ।ਕੈਂਪ ਵਿੱਚ ਬੱਚਿਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਕੈਂਪ ਦੀ ਸਮਾਪਤੀ ‘ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸੰਸਥਾ ਵਲੋਂ ਬੱਚਿਆਂ ਨੂੰ ਧਾਰਮਿਕ ਫਿਲਮਾਂ ਵੀ ਦਿਖਾਈਆਂ ਗਈਆਂ।ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਨਜੀਤ ਸਿੰਘ ਨੇ ਵੀ ਬਣਦਾ ਸਹਿਯੋਗ ਦਿੱਤਾ।
ਕੈਂਪ ਦੌਰਾਨ ਗੁਰਦੁਆਰਾ ਸਾਹਿਬ ਅਤੇ ਸੰਗਤ ਵਲੋਂ ਬੱਚਿਆਂ ਲਈ ਲੱਡੂ, ਸਮੋਸੇ, ਕੇਲੇ, ਤੇ ਬਿਸਕੁੱਟਾਂ ਦੀ ਸੇਵਾ ਵੀ ਕੀਤੀ ਗਈ।ਗੁਰਮਤਿ ਕੈਂਪ ਦੀ ਸਮਾਪਤੀ ਸਮੇਂ ਜੀਵਨ ਸਿੰਘ ਘਰਾਚੋਂ ਦਾ ਜਥਾ, ਮਾ. ਅਮਰਜੀਤ ਸਿੰਘ, ਡਾ. ਗਿਆਨ ਸਿੰਘ, ਗੁਰਜੀਤ ਸਿੰਘ ਮੈਂਬਰ, ਕੁਲਵੰਤ ਸਿੰਘ ਕਲਕੱਤਾ, ਅਜੈਬ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤਾਂ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …