ਸਮਰਾਲਾ, 26 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸੇਵਾ ਮੁਕਤ ਮੁਲਾਜ਼ਮ, ਜੋ ਪੈਨਸ਼ਨ ਪ੍ਰਾਪਤ ਕਰਦੇ ਹਨ, ਦੀਆਂ ਪੈਨਸ਼ਨਾਂ ਵਿੱਚ
200 ਰੁਪਏ ਪ੍ਰਤੀ ਮਹੀਨਾ ਬਤੌਰ ਵਿਕਾਸ ਫੰਡ ਕੱਟਣ ਦਾ ਜੋ ਫੁਰਮਾਨ ਜਾਰੀ ਕੀਤਾ ਹੈ, ਉਸ ਦੇ ਵਿਰੋਧ ਵਿੱਚ ਪਾਵਰਕਾਮ ਦੇ ਪੈਨਸ਼ਨਰਾਂ ਅੰਦਰ ਗੁੱਸੇ ਦੀ ਪ੍ਰਚੰਡ ਲਹਿਰ ਪਾਈ ਜਾ ਰਹੀ ਹੈ।ਪਾਵਰਕਾਮ ਦੇ ਪੈਨਸ਼ਨਰਾਂ ਨੇ ਸਥਾਨਕ ਬਿਜਲੀ ਸ਼ਿਕਾਇਤ ਘਰ ਖੰਨਾ ਰੋਡ ਸਮਰਾਲਾ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੰਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਮੰਡਲ ਪ੍ਰਧਾਨ ਸਿਕੰਦਰ ਸਿੰਘ, ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਸੁਖਦਰਸ਼ਨ ਸਿੰਘ ਸਕੱਤਰ, ਇੰਜ: ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਇੰਜ: ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਜਗਤਾਰ ਸਿੰਘ ਪ੍ਰੈਸ ਸਕੱਤਰ, ਪ੍ਰੇਮ ਕੁਮਾਰ ਸਰਕਲ ਆਗੂ, ਪ੍ਰੇਮ ਚੰਦ ਭਲਾ ਲੋਕ, ਪਵਨ ਬੱਠਲਾ, ਮਨਮੋਹਣ ਸਿੰਘ ਜੱਗੀ, ਜਗਤਾਰ ਸਿੰਘ, ਕਸ਼ਮੀਰੀ ਲਾਲ, ਪਾਲ ਸਿੰਘ ਪਪੜੋਦੀ, ਕੁਲਵੰਤ ਸਿੰਘ ਤਰਕ ਅਤੇ ਵੱਡੀ ਗਿਣਤੀ ‘ਚ ਪੈਨਸ਼ਨਰ ਹਾਜ਼ਰ ਹੋਏ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media