ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਐਂਟੀ ਡਰੱਗ ਡੇਅ ਦੇ ਸਬੰਧੀ ਟਰੈਫਿਕ ਐਜੂਕੇਸ਼ਨ ਸੈਲ ਵਲੋਂ 1-ਪੰਜਾਬ ਬਟਾਲੀਅਨ ਅਤੇ 24- ਪੰਜਾਬ
ਬਟਾਲੀਅਨ ਦੇ ਐਨ.ਸੀ.ਸੀ ਦੇ ਕੈਡਿਟਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਪੈਦਲ ਰੈਲੀ ਕੱਢੀ ਗਈ।ਜਿਸ ਰੈਲੀ ਦੀ ਅਗਵਾਈ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਨੇ ਕੀਤੀ।ਰੈਲੀ ਦਾ ਮੁੱਖ ਮਕਸਦ ਪਬਲਿਕ ਨੂੰ ਨਸ਼ਿਆਂ ਦੇ ਹੋਣ ਵਾਲੇ ਮਾੜੇ-ਪਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨਸ਼ਿਆ ਜਿਹੀ ਬੁਰੀ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।ਟਰੈਫਿਕ ਐਜੂਕੇਸ਼ਨ ਸੈਲ ਦੀ ਟੀਮ ਵਲੋਂ ਇਸ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।ਐਨ.ਸੀ.ਸੀ ਕੈਡਿਟਾਂ ਨੇ ਆਮ ਪਬਲਿਕ ਅਤੇ ਰਾਹਗੀਰਾਂ ਨੂੰ ਤਖਤੀਆਂ ਰਾਹੀਂ ਸੁਨੇਹੇ ਦੇ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਅਤੇ ਸਾਦਗੀ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।ਪਬਲਿਕ ਨੇ ਵੀ ਟ੍ਰੈਫਿਕ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਰੈਲੀ ਦੌਰਾਨ ਟਰੈਫਿਕ ਐਜੂਕੇਸ਼ਨ ਸੈਲ ਦੇ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ ਸਲਵੰਤ ਸਿੰਘ, ਐਨ.ਸੀ.ਸੀ ਬਟਾਲੀਅਨਾਂ ਦੇ ਅਫਸਰ ਸੁਖਪਾਲ ਸਿੰਘ, ਹਰਦੀਪ ਸਿੰਘ ਤੇ ਮਰਕਸ ਪਾਲ ਆਦਿ ਹਾਜ਼ਰ ਸਨ।
Check Also
ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਕਾਸ ਕਾਰਜ਼ਾਂ ਸਬੰਧੀ ਦਿਸ਼ਾ ਕਮੇਟੀ ਦੀ ਮੀਟਿੰਗ
ਸ਼ਹਿਰ ਵਿਚੋਂ ਝੁੱਗੀ-ਝੌਂਪੜੀਆਂ ਦੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 6 ਜੁਲਾਈ (ਸੁਖਬੀਰ …
Punjab Post Daily Online Newspaper & Print Media