ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਸਥਾਨਕ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ
ਕਮਿਸ਼ਨਰ ਪੁਲੀਸ ਅੰਮ੍ਰਿਤਸਰ ਨੌਨਿਹਾਲ ਸਿੰਘ ਆਈ.ਪੀ.ਐਸ ਦੀ ਰਹਿਨੁਮਾਈ ਹੇਠ ਜਿਲ੍ਹਾ ਸਾਂਝ ਕੇਂਦਰ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਥਾਨਕ-ਕਮ-ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਅੰਮ੍ਰਿਤਸਰ ਸ਼ਹਿਰ ਸ੍ਰੀਮਤੀ ਪਰਵਿੰਦਰ ਕੌਰ ਪੀ.ਪੀ.ਐਸ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।ਸੈਮੀਨਾਰ ਵਿੱਚ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਦੀ ਟੀਮ ਵਲੋਂ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਨਾਟਕ ‘ਮਿੱਟੀ ਰੁਦਨ ਕਰੇ’ ਪੇਸ਼ ਕੀਤਾ ਗਿਆ।ਪਹਿਲੀ ਪੰਜਾਬ ਐਨ.ਸੀ.ਸੀ ਬਟਾਲੀਅਨ, ਪਹਿਲੀ ਪੰਜਾਬ ਐਨ.ਸੀ.ਸੀ ਬਟਾਲੀਅਨ (ਗਰਲਜ਼), 11ਵੀਂ ਐਨ.ਸੀ.ਸੀ ਬਟਾਲੀਅਨ ਅਤੇ 24ਵੀਂ ਐਨ.ਸੀ.ਸੀ ਬਟਾਲੀਅਨ ਦੀ ਤਰਫੋਂ 5-5 (ਕੁੱਲ 200) ਐਨ.ਸੀ.ਸੀ ਕੈਡਿਟਾਂ ਨੇ ਭਾਗ ਲਿਆ।ਡਾ: ਰਾਹੁਲ ਆਨੰਦ ਐਮ.ਡੀ (ਮਾਨਸਿਕ) ਨਸ਼ਿਆਂ ਨੇ ਮਾਨਸਿਕ ਕਾਰਨਾਂ ਬਾਰੇ ਵਿਗਿਆਨਕ ਢੰਗ ਨਾਲ ਸਮਝਾਇਆ।ਮੰਚ ਸੰਚਾਲਨ ਸਮਾਜ ਸੇਵਕ ਸੁਖਵਿੰਦਰ ਸਿੰਘ ਜੇਠੂਵਾਲ ਵਲੋਂ ਕੀਤਾ ਗਿਆ।
ਇਸ ਤੋਂ ਇਲਾਵਾ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅਨੰਨਿਆ ਅਰੋੜਾ, ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅੰਮ੍ਰਿਤਸਰ ਦੀ ਵਿਦਿਆਰਥਣ ਨਵਰੋਜ ਕੌਰ, ਸੋਸ਼ਲ ਵਰਕਰ ਅਤੇ ਸਾਂਝ ਕਮੇਟੀ ਮੈਂਬਰ ਸ੍ਰੀਮਤੀ ਸਵਰਾਜ, ਜੀਵਨ ਜਾਗ੍ਰਿਤੀ ਫਾਊਂਡੇਸ਼ਨ ਫਾਊਂਡਰ ਗੁਰਜੀਤ ਸਿੰਘ ਸੰਧੂ, ਹੋਲੀ ਹਾਰਟ ਸਕੂਲ ਦੀ ਵਿਦਿਆਰਥਣ ਗਾਰਗੀ ਆਨੰਦ ਅਤੇ ਪ੍ਰੋਫੈਸਰ ਹਰੀ ਸਿੰਘ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ।ਸੈਮੀਨਾਰ ਵਿੱਚ ਸ਼ਾਮਲ ਹਾਜ਼ਰੀਨ ਨੇ ਪ੍ਰਣ ਕੀਤਾ ਕਿ ‘ਨਸ਼ਿਆਂ ਦੇ ਵਿਰੁੱਧ ਜਾਰੀ ਮੁਹਿੰਮ ਵਿੱਚ ਆਪਣਾ ਪੂਰਾ ਯੋਗਦਾਨ ਪਾਉਂਦੇ ਰਹਿਣਗੇ’।ਡਿਪਟੀ ਕਮਿਸ਼ਨਰ ਪੁਲੀਸ ਪਰਮਿੰਦਰ ਸਿੰਘ ਭੰਡਾਲ ਨੇ ਨਸ਼ਿਆਂ ਖਿਲਾਫ ਪੁਲੀਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਤੌਰ `ਤੇ ਪੌਦੇ ਭੇਟ ਕੀਤੇ ਗਏ।
ਪ੍ਰੋਗਰਾਮ ਦੇ ਅਖੀਰ ‘ਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।ਸਮਾਪਤੀ ਤੋਂ ਬਾਅਦ ਮਹਿਮਾਨਾਂ ਅਤੇ ਐਨ.ਸੀ.ਸੀ ਕੈਡਿਟਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਜਿਲ੍ਹਾ ਸਾਂਝ ਕੇਂਦਰ ਵਲੋਂ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media