ਸੀ.ਈ.ਓ-ਕਮ-ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਦਿਆਰਥੀਆਂ ਨਾਲ ਮਿਲ ਕੇ ਕੱਟਿਆ ਕੇਕ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਵਲੋਂ
ਸਮਾਰਟ ਸਿਟੀ ਮਿਸ਼ਨ ਦੇ 8 ਸਾਲ ਪੂਰੇ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਉਲੀਕੇ ਗਏ।ਇਹਨਾਂ ਪ੍ਰੋਜੈਕਟਾਂ ਦੀ ਜਾਣਕਾਰੀ ਦੇਣ ਲਈ ਨਿਗਮ ਕਮਿਸ਼ਨਰ ਵਲੋਂ ਅੰਮ੍ਰਿਤਸਰ ਸ਼ਹਿਰ ਦੋ ਸਕੂਲਾਂ ਨਿਸ਼ਕਾਮ ਸੇਵਾ ਪਬਲਿਕ ਸਕੂਲ ਰਾਮ ਬਾਗ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਦਿਆਰਥੀਆਂ ਨੂੰ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਬੁਲਾ ਕੇ ਸ਼ਹਿਰ ਦੀ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੁਰੱਖਿਆ ਤਿਆਰ ਕੀਤੇ ਗਏ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਤੋਂ ਰੂਬਰੂ ਕਰਵਾਇਆ ਗਿਆ। ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੀ 8ਵੀਂ ਵਰੇਗੰਢ ‘ਤੇ ਇਹਨਾਂ ਵਿਦਿਆਰਥੀਆਂ ਦੇ ਨਾਲ ਮਿਲ ਕੇ ਕੇਕ ਕੱਟਿਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਮਿਸ਼ਨਰ ਰਿਸ਼ੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸ਼ਹਿਰ ਅਤੇ ਦੇਸ਼ ਵਿੱਚ ਸਮਾਜ ਦੇ ਵਿਕਾਸ ਦੀਆਂ ਹੋ ਰਹੀਆਂ ਪ੍ਰਗਤੀਆਂ ਬਾਰੇ ਜਾਣਕਾਰੀ ਹੋਣੀ ਜਰੂਰੀ ਹੈ।ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਕੂੜੇ ਦੀ ਲਿਫਟਿੰਗ ਸਬੰਧੀ ਉਹਨਾਂ ਨੇ ਸਕੂਲੀ ਵਿਦਿਆਰਥੀਆਂ ਤੋਂ ਪ੍ਰਣ ਲਿਆ ਕਿ ਹਰ ਇਕ ਵਿਦਿਆਰਥੀ ਆਪਣੇ-ਆਪਣੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਦੋ ਕੂੜੈਦਾਨ ਲਗਵਾਵੇ।
ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੀ 8ਵੀਂ ਵਰ੍ਹੇਗੰਢ ‘ਤੇ ਪ੍ਰੈਸ ਕਾਨਫਰੰਸ ਦੌਰਾਨ ਰਿਸ਼ੀ ਨੇ ਪੱਤਰਕਾਰਾਂ ਨੂੰ ਸਮਾਰਟ ਸਿਟੀ ਅਧੀਨ ਅੰਮ੍ਰਿਤਸਰ ਸ਼ਹਿਰ ਵਿਚ ਉਲੀਕੇ ਗਏ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਨਵੇਂ ਪ੍ਰੋਜੈਕਟਾਂ ਬਾਰੇ ਜਾਣੂ ਕਰਵਾਇਆ ਗਿਆ।ਉਹਨਾਂ ਦੱਸਿਆ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਕੁੱਲ 35 ਪ੍ਰੋਜੈਕਟ 912.08 ਕਰੋੜ ਰੁਪਏ ਦੀ ਲਾਗਤ ਨਾਲ ਚਲਾਏ ਗਏ ਸੀ ਜਿਨ੍ਹਾਂ ਵਿਚੋਂ 118.99 ਕਰੋੜ ਰੁਪਏ ਦੀ ਲਾਗਤ ਨਾਲ 27 ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ 793.09 ਕਰੋੜ ਰੁਪਏ ਦੀ ਲਾਗਤ ਦੇ 8 ਪ੍ਰੋਜੈਕਟ ਪ੍ਰਗਤੀ ਅਧੀਨ ਹਨ।
ਉਨਾਂ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਅਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ 91 ਕਰੋੜ ਰੁਪਏ ਦੀ ਲਾਗਤ ਦਾ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਸ਼ਾਲ ਹੈ।
416.94 ਕਰੋੜ ਦੀ ਲਾਗਤ ਨਾਲ 440 ਐਮ.ਐਲ.ਡੀ ਵਾਟਰ ਟ੍ਰੀਟਮੈਂਟ ਪਲਾਂਟ, 46.66 ਕਰੋੜ ਦੀ ਲਾਗਤ ਦੀ ਕੈਰੋਂ ਮਾਰਕਿਟ ਮਲਟੀੈਵਲ ਕਾਰ ਪਾਰਕਿੰਗ ਦੀ ਉਸਾਰੀ, ਪ੍ਰਦੂਸ਼ਨ ਰਹਿਤ ਆਵਾਜਾਈ ਦੇ ਸਾਧਨਾਂ ਨੂੰ ਉਤਸ਼ਾਹਿਤ ਕਰਨ ਲਈ 108.33 ਕਰੋੜ ਦੀ ਲਾਗਤ ਦਾ ਈ-ਆਟੋ “ਰਾਹੀ ਪ੍ਰੋਜੈਕਟ”, 2.21 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ਼ ਵਾਕ ਦੇ ਨਾਲ ਫ੍ਰੀ ਵਾਈ-ਫਾਈ ਸੁਵਿਧਾ, 35.75 ਕਰੋੜ ਦੀ ਲਾਗਤ ਨਾਲ ਐਲ.ਈ.ਡੀ ਸਟਰੀਟ ਲਾਈਟਿੰਗ, 6.17 ਕਰੋੜ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ, 13.50 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਸੇਫ਼ਟੀ ਇਕੁਪਮੈਂਟ, 8.75 ਕਰੋੜ ਲਾਗਤ ਨਾਲ ਏ.ਬੀ.ਡੀ ਏਰੀਆ ਵਿਚ 42 ਪਾਰਕਾਂ ਦਾ ਨਿਰਮਾਣ, 10 ਕਰੋੜ ਰੁਪਏ ਦੀ ਲਾਗਤ ਨਾਲ ਆਮ ਆਦਮੀ ਲਈ ਥਾਣਿਆਂ ਵਿਚ ਪੋਟਾ ਕੈਬਿਨ, 1.93 ਕਰੋੜ ਦੀ ਲਾਗਤ ਨਾਲ ਨਾਨ-ਮੋਟਰਾਇਜ਼ਡ ਟਰਾਂਸਪੋਰਟ ਇੰਫਰਾਸਟ੍ਰਕਚਰ ਅਧੀਨ ਸਾਇਕਲ ਟ੍ਰੈਕ, 3.63 ਕਰੋੜ ਦੀ ਲਾਗਤ ਨਾਲ ਸ਼ਹਿਰ ਵਿਚ ਯੂ.ਬੀ.ਡੀ.ਸੀ ਨਹਿਰ ਦੇ ਕਿਨਾਰੇ ਸੈਰਗਾਹ ਦਾ ਨਿਰਮਾਣ ਅਤੇ 59.59 ਕਰੋੜ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਮਲਟੀ ਫੁੱਟ ਓਵਰ ਬ੍ਰਿਜ਼ ਅਤੇ ਐਲੀਵੇਟਿਡ ਸਕਾਈ-ਵੇ ਦਾ ਨਿਰਮਾਣ ਪ੍ਰਾਜੈਕਟ ਸ਼ਾਮਲ ਹਨ।ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹਨਾਂ ਵਿਚੋਂ ਕੁਝ ਪ੍ਰੋਜੈਕਟਾਂ ਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਵਲੋਂ ਜਲਦ ਹੀ ਉਦਘਾਟਨ ਕਰਕੇ ਇਹਨਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media