Thursday, July 3, 2025
Breaking News

ਅਕਾਲ ਐਕਡਮੀ ਬਿਲਗਾ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਨਸ਼ਾ-ਵਿਰੋਧੀ ਮੁਹਿੰਮ `ਚ ਹੋਏ ਸ਼ਾਮਲ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਸ਼ਾ-ਵਿਰੋਧੀ ਮੁਹਿੰਮ ਵਿੱਚ ਭਾਗ ਲਿਆ।ਜਿਸ ਵਿੱਚ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।ਜਿਸ ਦਾ ਮਨੋਰਥ ਨਵੀਂ ਪੀੜ੍ਹੀ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਇਹ ਦਿਨ ਹਰ ਸਾਲ 26 ਜੂਨ ਨੂੰ ਵੱਡੇ ਪੱਧਰ `ਤੇ ਮਨਾਇਆ ਜਾਂਦਾ ਹੈ।ਇਸ ਐਕਟੀਵਿਟੀ ਵਿੱਚ ਹੈਂਡ-ਪ੍ਰਿੰਟ ਮੁਹਿੰਮ ਦੀ ਯੋਜਨਾ ਬਣਾਈ ਗਈ।ਜਿਸ ਵਿੱਚ ਹਰੇਕ ਭਾਗੀਦਾਰ ਨੂੰ ਇੱਕ ਸਾਦੀ ਸ਼ੀਟ `ਤੇ ਆਪਣੇ ਰੰਗਦਾਰ ਹੱਥਾਂ ਦੇ ਨਿਸ਼ਾਨ ਲਗਾਉਣੇ ਸਨ।ਇਸ ਮੁਹਿੰਮ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਭਾਗੀਦਾਰੀ ਦਾ ਸਰਟੀਫਿਕੇਟ ਰਜਿਸਟਰਡ ਮੇਲ ਆਈ-ਡੀ ਰਾਹੀਂ ਭੇਜਿਆ ਜਾਵੇਗਾ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …