Thursday, July 3, 2025
Breaking News

ਅਕਾਲ ਅਕੈਡਮੀ ਰੱਤਾਖੇੜਾ ਦੇ ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਨਸ਼ਿਆਂ ਖਿਲਾਫ ਮੁਹਿੰਮ ‘ਚ ਲਿਆ ਭਾਗ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਅਕੈਡਮੀ ਰੱਤਾਖੇੜਾ ਦੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੇ ਬੜੂ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਵਿੱਚ ਭਾਗ ਲਿਆ।ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ “ਹੈਂਡ-ਪ੍ਰਿੰਟ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਹਰ ਭਾਗੀਦਾਰ ਨੇ ਇੱਕ ਕਾਗਜ਼ ਉਪਰ ਆਪਣੇ ਹੈਂਡ-ਪ੍ਰਿੰਟ ਲਗਾ ਕੇ ਆਪਣੀ ਸੈਲਫੀ ਭੇਜ ਕੇ ਸੌਂਹ ਖਾਧੀ ਕਿ ਉਹ ਨਸ਼ਿਆਂ ਦੇ ਵਿਰੁੱਧ ਹਨ।ਪ੍ਰਿੰਸੀਪਲ ਗੁਰਸ਼ਰਨ ਕੌਰ ਨੇ ਦੱਸਿਆ ਕਿ ਹਰ ਸਾਲ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ-ਵਿਰੋਧੀ ਮੁਹਿੰਮ ਨੂੰ ਸਮਰਪਿਤ ਕੀਤਾ ਜਾਂਦਾ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …