ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ
ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ।
ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਐਮ.ਐਲ.ਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐਮ.ਐਲ.ਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮ.ਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ਼ ਵਿੱਚ ਸੁਧਾਰ ਹੋਵੇਗਾ, ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਐਸ.ਟੀ.ਪੀ ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਚਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ਼ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ।ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਜੇ.ਈ ਕੁਲਬੀਰ ਸਿੰਘ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media