ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ
ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਵਿਦਵਾਨ ਸਿਆਸਤਦਾਨ ਸਨ, ਜਿਨ੍ਹਾਂ ਨੇ ਹਮੇਸ਼ਾਂ ਸਿੱਖ ਸਰੋਕਾਰਾਂ ਦੀ ਕਦਰ ਕੀਤੀ।ਬੀਰਦਵਿੰਦਰ ਸਿੰਘ ਦਾ ਅਕਾਲ ਚਲਾਣਾ ਜਿਥੇ ਉਨ੍ਹਾਂ ਦੇ ਪਰਿਵਾਰ ਲਈ ਘਾਟਾ ਹੈ, ਉਥੇ ਸਮਾਜ ਲਈ ਵੀ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਰਦਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media