Tuesday, September 29, 2026

ਲਾਇਨਜ਼ ਕਲੱਬ ਨੇ ਗਰੀਬ ਲੋਕਾਂ ਨੂੰ ਵੰਡੇ ਫਲ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਦੀ ਨਵੀਂ ਚੁਣੀ ਗਈ ਟੀਮ ਵਲੋਂ ਪ੍ਰਧਾਨ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਲਾਇਨਜ਼਼ ਕਾਰਕੁਨਾਂ ਵਲੋਂ ਸ਼ਹਿਰ ਦੇ ਸਲੱਮ ਏਰੀਏ ਵਿੱਚ ਗਰੀਬ ਲੋਕਾਂ ਨੂੰ ਫਲ ਵੰਡ ਕੇ ਕੁਪੋਸ਼ਣ ਦੀ ਸਮੱਸਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਪ੍ਰੋਜੈਕਟ ਦੇ ਚੇਅਰਮੈਨ ਗੁਰਚਰਨ ਸਿੰਘ ਹਾਂਡਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਰੋਟੀ ਤੋਂ ਇਲਾਵਾ ਦੁੱਧ ਅਤੇ ਫਲ ਫਰੂਟ ਲੈਣਾ ਵੀ ਜਰੂਰੀ ਹੈ।ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਵੇਂ ਇਹ ਉਨ੍ਹਾਂ ਦੀ ਟੀਮ ਦਾ ਪਹਿਲਾ ਪ੍ਰੋਜੈਕਟ ਹੈ ਅਤੇ 200 ਤੋਂ ਵੱਧ ਗਰੀਬਾਂ ਨੂੰ ਫਲ ਫਰੂਟ ਵੰਡੇ ਗਏ ਆਉਣ ਵਾਲੇ ਸਮੇਂ ਵਿੱਚ ਅਜਿਹੇ ਵਧੇਰੇ ਪ੍ਰੋਜੈਕਟ ਲਗਾਏ ਜਾਂਦੇ ਰਹਿਣਗੇ।
ਇਸ ਮੌਕੇ ਪਰਮਜੀਤ ਸਿੰਘ ਧਾਲੀਵਾਲ, ਰਾਜੀਵ ਕੋਸ਼ਿਕ ਵਿਨੋਦ ਕਾਂਸਲ, ਅਸ਼ਵਨੀ ਜੈਨ, ਗੁਰਚਰਨ ਸਿੰਘ ਹਾਂਡਾ, ਪਰਮਜੀਤ ਅਨੰਦ, ਸੰਜੀਵ ਵਰਮਾ ਅਤੇ ਦਲਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …