ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਸ੍ਰੀ ਗੁਰੂ
ਰਾਮਦਾਸ ਸੇਵਾ ਸੁਸਾਇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ ਵੱਖ ਨਗਰਾਂ ਵਿੱਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਇਸੇ ਤਹਿਤ ਅੱਜ ਪਿੰਡ ਚਾਟੀਵਿੰਡ ਤਰਨਤਾਰਨ ਰੋਡ ਵਿਖੇ ਗੁਰਦੁਆਰਾ ਬਾਬਾ ਮਹਿਤਾਬ ਸਿੰਘ ਜੀ ਵਿਖੇ ਚੱਲ ਰਹੇ ਕੈਂਪ ਦੌਰਾਨ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਲਗਭਗ 25 ਬੱਚਿਆਂ ਨੇ ਭਾਗ ਲਿਆ।ਗਿਆਨੀ ਸਤਨਾਮ ਸਿੰਘ ਅਤੇ ਗਿਆਨੀ ਅਮਰ ਸਿੰਘ ਨੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਦੱਸਿਆ।ਮੁਕਾਬਲੇ ‘ਚ ਪਹਿਲਾ ਸਥਾਨ ਯੁਗਰਾਜ ਸਿੰਘ, ਦੂਸਰਾ ਸਥਾਨ ਸੁਖਚੈਨ ਸਿੰਘ ਅਤੇ ਤੀਸਰਾ ਸਥਾਨ ਫਤਹਿ ਸਿੰਘ ਨੇ ਪ੍ਰਾਪਤ ਕੀਤਾ।ਜੇਤੂ ਬੱਚਿਆਂ ਨੂੰ ਟਰਾਫੀਆਂ ਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਦਵਿੰਦਰ ਸਿੰਘ ਮਰਦਾਨਾ, ਭਾਈ ਖਜਾਨ ਸਿੰਘ, ਭਾਈ ਅਮਨਪ੍ਰੀਤ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਨਵਦੀਪ ਸਿੰਘ ਅਤੇ ਭਾਈ ਪਰਮਜੀਤ ਸਿੰਘ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media