ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ਚਲਾਏ ਜਾ ਰਹੇ ‘ਰਾਹੀ ਈ-ਆਟੋ ਸਕੀਮ’ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਪਹਿਲ ਦੇ
ਆਧਾਰ ‘ਤੇ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਆਪਣੀ ਪ੍ਰਵਾਨਗੀ ਦਿੱਤੀ ਗਈ ਹੈ।ਜਿਸ ਲਈ ਸਰਕਾਰ ਵਲੋਂ ਪੁਲੀਸ ਵਿਭਾਗ ਨੂੰ ਪੁਰਾਣੇ ਡੀਜ਼ਲ ਆਟੋ ਅਤੇ ਜਗਾੜੂ ਈ-ਰਿਕਸ਼ਾ ਨੂੰ ਨਕੇਲ ਪਾਉਣ ਲਈ ਉਚੇਚੇ ਤੌਰ ‘ਤੇ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਦੇ ਸਿਟੇ ਵਜੋਂ ਅੱਜ ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟ੍ਰੈਫਿਕ ਪੁਲਿਸ ਦੇ 6 ਅਧਿਕਾਰੀਆਂ ਦੀ ਟੀਮ ਬਣਾ ਦਿੱਤੀ ਗਈ ਹੈ।ਇਹਨਾਂ ਅਧਿਕਾਰੀਆਂ ਵਲੋਂ ਰੋਜ਼ਾਨਾ ਸ਼ਹਿਰ ਦੇ ਚੌਂਕਾਂ ਵਿੱਚ ਨਾਕੇ ਲਗਾ ਕੇ ਚਲਾਨ ਕੱਟੇ ਜਾਣਗੇ ਅਤੇ ਇਹਨਾਂ ਵਾਹਨਾਂ ਨੂੰ ਇੰਮਪਾਉਂਡ ਕਰਨ ਦੀਆਂ ਕਾਰਵਾਈਆਂ ਵੀ ਕੀਤੀਆਂ ਜਾਣਗੀਆਂ।ਇਸ ਟੀਮ ਨੂੰ ਨਿਗਮ ਦੀਆਂ ਟੀਮਾਂ ਵੀ ਸਹਿਯੋਗ ਦੇਣਗੀਆਂ।ਆਰ.ਟੀ.ਏ ਦਫ਼ਤਰ ਵਲੋਂ ਵੱਖਰੇ ਤੌਰ ‘ਤੇ ਇਹਨਾਂ ਪੁਰਾਣੇ ਡੀਜ਼ਲ ਆਟੋ ਅਤੇ ਜੁਗਾੜੂ ਈ-ਰਿਕਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਇਸੇ ਲੜੀ ਤਹਿਤ ਕਾਰਵਾਈ ਕਰਦੇ ਹੋਏ ਉਕਤ ਟੀਮ ਵਲੋਂ ਅੱਜ 10-15 ਵਾਹਨਾਂ ਦੇ ਚਲਾਨ ਕੱਟਣ ਦੀ ਵਾਰਨਿੰਗ ਦਿੱਤੀ ਗਈ ਅਤੇ ਨਾਲ ਹੀ ਇਹਨਾਂ ਦੇ ਚਾਲਕਾਂ ਨੂੰ ਈ-ਆਟੋ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸੀ.ਈ.ਓ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਾਰੇ ਪੁਰਾਣੇ ਡੀਜ਼ਲ ਆਟੋ ਅਤੇ ਜੁਗਾੜੂ ਈ-ਰਿਕਸ਼ਾ ਚਾਲਕਾਂ ਅਤੇ ਕਿਰਾਏ ਤੇ ਲੈ ਕੇ ਚਲਾਉਣ ਵਾਲੇ ਚਾਲਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਪ੍ਰਸ਼ਾਸਨ ਅਤੇ ਆਰ.ਟੀ.ਏ ਦੀਆਂ ਕਾਰਵਾਈਆਂ ਤੋਂ ਬਚਣ ਲਈ ਉਹ ਅੰਮ੍ਰਿਤਸਰ ਸਮਾਰਟ ਸਿਟੀ ਦੀ ‘ਰਾਹੀ’ ਸਕੀਮ ਦਾ ਲਾਭ ਉਠਾਉਣ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਲੋਕ ਭਲਾਈ ਸਕੀਮਾਂ ਦੇ ਲਾਭ ਲੈਣ ਲਈ ਈ-ਆਟੋ ਵਾਸਤੇ ਜਲਦ ਤੋਂ ਜਲਦ ਆਪਣੀ ਰਜਿਸ਼ਟ੍ਰੇਸ਼ਨ ਕਰਵਾਉਣ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media