Thursday, March 26, 2026

ਬਾਬਾ ਵਰਿਆਮ ਸਿੰਘ ਦੇ ਚਲਾਣੇ ‘ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਦਲ ਮੜੀਆਂ ਵਾਲਾ ਤਰਨਾ ਦਲ ਬਟਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਦੇ ਬੀਤੀ ਰਾਤ ਅਚਨਚੇਤ ਗੁਰ ਪਿਆਨਾ ਕਰ ਜਾਣ ਤੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਸ਼ੋਕ ਸੰਦੇਸ਼ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਨਿਹੰਗ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਬਹੁਤ ਹੀ ਚੜਦੀਕਲਾ ਤੇ ਗੁਰਬਾਣੀ ਵਿੱਚ ਰੰਗੇ ਸਿੰਘ ਸਨ।ਉਨ੍ਹਾਂ ਦੇ ਚਲਾਣੇ ਨਾਲ ਪਰਿਵਾਰ ਅਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …