Sunday, September 27, 2026

ਮੁੱਖ ਸਕੱਤਰ ਪੰਜਾਬ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਐਸ.ਡੀ.ਐਮ ਵਜੋਂ ਬਾਬਾ ਬਕਾਲਾ ਸਾਹਿਬ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਦੀ ਧਰਤੀ ‘ਤੇ ਸਿਰ ਝੁਕਾਉਂਦੇ ਹੋਏ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਅਸ਼ੀਰਵਾਦ ਲਿਆ।ਵਰਮਾ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਨਵਦੀਪ ਵਰਮਾ ਅਤੇ ਪੁੱਤਰ ਆਇਨ ਵਰਮਾ ਵੀ ਉਨ੍ਹਾਂ ਦੇ ਨਾਲ ਸਨ।
ਜਿਲ੍ਹਾ ਪ੍ਰਸਾਸ਼ਨ ਵਲੋਂ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਸੰਦੀਪ ਰਿਸ਼ੀ, ਐਸ.ਐਸ.ਪੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ, ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਗੁਰਦੁਆਰਾ ਸਾਹਿਬ ਵਿਖੇ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਨੇ ਵਰਮਾ ਨੂੰ ਸਨਮਾਨਿਤ ਕੀਤਾ।ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਤੇ ਡੀ.ਐਸ.ਪੀ ਹਰਿਕ੍ਰਿਸ਼ਨ ਸਿੰਘ ਵੀ ਇਸ ਮੋਕੇ ਹਾਜ਼ਰ ਸਨ।
ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਐਸ.ਡੀ.ਐਮ ਤਾਇਨਾਤ ਰਹਿਣ ਸਮੇਂ ਦੀਆਂ ਯਾਦਾਂ ਤਾਜ਼ਾ ਕੀਤੀਆਂ।ਉਹ ਇਸ ਉਪਰੰਤ ਪੁਰਾਣੇ ਐਸ.ਡੀ.ਐਮ ਦਫਤਰ ਵੀ ਗਏ, ਜਿਥੇ ਉਹ ਬਤੌਰ ਐਸ.ਡੀ.ਐਮ ਕੰਮ ਕਰਦੇ ਰਹੇ ਹਨ।ਦੱਸਣਯੋਗ ਹੈ ਕਿ ਤਹਿਸੀਲ ਕੰਪਲੈਕਸ ਦੀ ਨਵੀਂ ਇਮਾਰਤ ਬਣਨ ਮਗਰੋਂ ਇਸ ਦਫਤਰ ਵਿੱਚ ਹੁਣ ਸੀ.ਡੀ.ਪੀ.ਓ ਦਫਤਰ ਤਬਦੀਲ ਹੋ ਚੁੱਕਾ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …