ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 5 ਜੁਲਾਈ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮ ਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ, ਭਾਰਤੀ ਐਕਸਾ, ਇਡਲ ਵਾਈਸ ਟੋਕਿਉ ਆਦਿ ਵਲੋਂ ਵੱਖ-ਵੱਖ ਅਸਾਮੀਆ ਲਈ 10,000/- ਤੋਂ 25,000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਗਿਊਕੀਟਿਵ, ਇੰਸ਼ੋਰੈਂਸ ਮੈਨੇਜਰ ਮੈਨੇਜ਼ਰ, ਸੇਲਜ਼ ਅਫਸਰ, ਰਿਲੇਸ਼ਨਸ਼ਿਪ ਮੈਨੇਜ਼ਰ, ਬ੍ਰਾਚ ਰਿਲੇਸ਼ਨਸ਼ਿਪ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ 1:30 ਵਜੇ ਤੱਕ ਦਾ ਹੋਵੇਗਾ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ‘ਤੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …