ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਜਲੀ ਪਾਣੀ ਅਤੇ ਸੀਵਰੇਜ਼ ਦੀ ਮੁਸ਼ਕਲ ਨਹੀਂ ਆਉਣ
ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਛੱਤੀ ਖੁਹੀ ਚੌਂਕ ਵਿਖੇ ਲੱਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ।ਉਨਾਂ ਦੱਸਿਆ ਕਿ ਇਲਾਕਾ ਵਾਸੀਆਂ ਦੀ ਬਹੁਤ ਚਿਰਾਂ ਤੋਂ ਮੰਗ ਸੀ ਕਿ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਥੇ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ।ਲੋਕਾਂ ਦੀ ਮੰਗ ਨੂੰ ਦੇਖਦਿਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕਰ ਦਿੱਤਾ ਗਿਆ ਹੈ, ਜੋ ਕਿ ਛੇਤੀ ਹੀ ਚਾਲੂ ਹੋ ਜਾਵੇਗਾ।ਉਨਾਂ ਦੱਸਿਆ ਕਿ ਇਸ ਟਿਊਬਵੈਲ ‘ਤੇ 17 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਵਾਰਡ ਇੰਚਾਰਜ਼ ਰਿਸ਼ੀ ਕਪੂਰ, ਵਿਕਰਮ ਬੱਗਾ, ਗੁਰਮੀਤ ਕਾਲੜਾ, ਸੁਦੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media