ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲ੍ਹਾ
ਸਿੱਖਿਆ ਅਫ਼ਸਰ ਸਕੈਂਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਤੇ ਵੱਖ-ਵੱਖ ਸਕੂਲ ਮੁਖੀਆਂ, ਸਕੂਲ ਸਟਾਫ਼ ਵਲੋਂ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਪ ਜਿਲ੍ਹਾ ਜਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਧਨੌਲਾ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੇ ਸਮੇਂ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਅਗਵਾਈ ਹੇਠ ਪੂਰੇ ਜਿਲ੍ਹੇ ਵਿੱਚ ਸਮਰ ਕੈਂਪ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਸਮਰ ਕੈਂਪ ਦਾ ਮੁੱਖ ਉਦੇਸ਼ ਖੇਡ-ਖੇਡ ਵਿੱਚ ਕੌਸ਼ਲ ਵਿਕਾਸ, ਵਿਦਿਆਰਥੀਆਂ ਦੀ ਸਮਰੱਥਾ ਜਾਨਣਾ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਵਿਸ਼ੇਸ਼ ਸਾਂਝ ਪੈਦਾ ਕਰਨਾ, ਕਰਾਫਟ, ਕਸਰਤ ਡਰਾਇੰਗ, ਪੇਂਟਿੰਗ ਅਤੇ ਸੰਗੀਤ ਆਦਿ ਵੱਖ-ਵੱਖ ਹੁਨਰਾਂ ਦਾ ਵਿਕਾਸ ਕਰਨਾ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵਿੱਚ ਜਾਣ ‘ਤੇ ਵੇਖਿਆ ਕਿ ਵਿਦਿਆਰਥੀਆਂ ਵਿੱਚ ਸਮਰ ਕੈਂਪ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਸਮਰ ਕੈਂਪ ਰਾਹੀਂ ਬੌਧਿਕ ਵਿਕਾਸ, ਨੈਤਿਕ ਵਿਕਾਸ, ਕੌਸ਼ਲ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਸਮਰ ਕੈਂਪ ਦੌਰਾਨ ਖੇਡਾਂ ਦੇ ਕਾਰਜ਼, ਸਾਇੰਸ, ਸਮਾਜਿਕ ਵਿਗਿਆਨ, ਗਣਿਤ, ਕਰਾਫਟ, ਭਾਸ਼ਾ ਕੌਸ਼ਲ ਪੰਜਾਬੀ, ਹਿੰਦੀ, ਅੰਗਰੇਜ਼ੀ ਤੋਂ ਇਲਾਵਾ ਸੁਆਗਤ ਜ਼ਿੰਦਗੀ, ਨੈਤਿਕ ਕਦਰਾਂ ਕੀਮਤਾਂ ਰਾਹੀਂ ਸਮਰ ਕੈਂਪ ਵਿੱਚ ਕਾਰਜ਼ ਕਰਵਾਏ ਜਾ ਰਹੇ ਹਨ।ਅਜਿਹਾ ਦ੍ਰਿਸ਼ ਹਰ ਸਕੂਲ ਵਿੱਚ ਵੇਖਣ ਨੂੰ ਮਿਲ ਰਿਹਾ ਹੈ।ਨੈਸ਼ਨਲ ਅਵਾਰਡੀ ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲ ਸੋਸ਼ਲ ਮੀਡੀਆ ਪਲੇਟਫਾਰਮ ਉਪਰ ਵੀ ਕੰਮ ਕਰ ਰਹੇ ਹਨ।ਸਕੂਲਾਂ ਦੀਆਂ ਫੋਟੋਆਂ ਅਤੇ ਸਮਰ ਕੈਂਪ ਸਬੰਧੀ ਗਤੀਵਿਧੀਆਂ ਵੇਖੀਆਂ ਜਾ ਸਕਦੀਆਂ ਹਨ।ਇਸ ਮੌਕੇ ਪ੍ਰਿੰਸੀਪਲ ਜਸਬੀਰ ਸਿੰਘ ਨੇ ਕਿਹਾ ਜੁਲਾਈ ਦੇ ਮਹੀਨੇ ਖੇਡ-ਖੇਡ ਰਾਹੀਂ ਸਿੱਖਣਾ ਇੱਕ ਨਵੇਕਲੀ ਪਹਿਲ ਹੈ।ਜਿਸ ਲਈ ਸਿੱਖਿਆ ਵਿਭਾਗ ਵਧਾਈ ਦਾ ਪਾਤਰ ਹੈ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media