Tuesday, November 24, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਗੁਰਪ੍ਰੀਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਨਾਮ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 2019 ਵਿੱਚ ਦਰਜ਼ ਕਰਵਾਇਆ ਸੀ।ਉਹ ਇੱਕ ਦਿਵਿਆਂਗ ਹੈ ਤੇ ਪਿੰਡ ਵਜ਼ੀਰ ਭੁੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।ਉਸ ਨੇ ਕਿਹਾ ਕਿ ਜਿਲ੍ਹਾ ਰੋਜਗਾਰ ਬਿਊਰੋ ਵਲੋ ਉਸਨੂੰ ਸਿੱਖਿਆ ਵਿਭਾਗ ਪੰਜਾਬ ਚੰਡੀਗੜ ਵਲੋਂ ਕੱਢੀ ਗਈ ਮਾਸਟਰ ਕੈਡਰ ਦੀਆਂ ਆਸਾਮੀਆਂ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਬਾਅਦ ਉਸ ਨੇ ਆਪਣਾ ਆਨਲਾਈਨ ਫਾਰਮ ਭਰਿਆ।ਸਿੱਖਿਆ ਵਿਭਾਗ ਪੰਜਾਬ ਚੰਡੀਗੜ ਵਲੋਂ ਟੈਸਟ ਲਿਆ ਗਿਆ ਤੇ ਉਸ ਦਾ ਨਾਮ ਮੈਰਿਟ ਲਿਸਟ ਵਿੱਚ ਆ ਗਿਆ।ਹੁਣ ਉਹ ਬਤੋਰ ਸਮਾਜਿਕ ਸਿੱਖਿਆ ਮਾਸਟਰ ਸਰਕਾਰੀ ਸੀਨੀ. ਸੰਕੈ ਸਕੂਲ (ਲੜਕੀਆਂ) ਜੰਡਿਆਲਾ ਗੁਰੂ ਵਿਖੇ ਸੇਵਾ ਨਿਭਾਅ ਰਿਹਾ ਹੈ।ਗੁਰਪ੍ਰੀਤ ਨੇ ਪੰਜਾਬ ਸਰਕਾਰ, ਜਿਲ੍ਹਾ ਪ੍ਰਸਾਸ਼ਨ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਊਰੋ ਵਲੋਂ ਰੋਜ਼ਗਾਰ ਸਬੰਧੀ ਦਿੱਤੀਆਂ ਜਾ ਰਹੀਆਂ ਸਹੁਲਤਾਂ ਦਾ ਲਾਭ ਉਠਾਉਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …