Monday, July 20, 2026

ਪਾਵਰਕਾਮ ਦੇ ਪੈਨਸ਼ਨਰ ਮੰਡਲ ਘੁਲਾਲ ਵਿਖੇ 10 ਜੁਲਾਈ ਨੂੰ ਦੇਣਗੇ ਰੋਸ ਧਰਨਾ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ 10 ਜੁਲਾਈ ਨੂੰ ਸਵੇਰੇ 9.00 ਵਜੇ ਮੰਡਲ ਘੁਲਾਲ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀ ਪੈਨਸ਼ਨ ਵਿਚੋਂ 200 ਰੁਪਏ ਜ਼ਬਰੀ ਕੱਟੇ ਗਏ ਵਿਕਾਸ ਫੰਡ ਦੀ ਜੋਰਦਾਰ ਨਿੰਦਾ ਕੀਤੀ।ਪੈਨਸ਼ਨਰਾਂ ਦੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਕਰਨ ਅਤੇ ਡੀ.ਏ ਦਾ ਬਕਾਇਆ ਜਾਰੀ ਨਾ ਕਰਨ, ਪੈਨਸ਼ਨਰਾਂ ਨੂੰ 2.5 ਦਾ ਫਾਰਮੁੱਲੇ ਨਾਲ ਪੈਨਸ਼ਨ ਸੋਧਣਾ ਕੈਸ਼ਲੈਸ ਸਕੀਮ ਲਾਗੂ ਕਰਨਾ ਵਗੈਰਾ ਆਦਿ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਜਿਸ ਦੇ ਫਲਸਰੂਪ ਪਾਵਰਕਾਮ ਦੇ ਪੈਨਸ਼ਨਰਜ਼ ਨੂੰ ਮਜ਼ਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ 10 ਜੁਲਾਈ ਨੂੰ ਮੰਡਲ ਸਮਰਾਲਾ ਦੇ ਮੁੱਖ ਦਫਤਰ ਘੁਲਾਲ ਵਿਖੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।ਜਿਸ ਵਿੱਚ ਔਰਤ ਪੈਨਸ਼ਨਰਾਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।
ਮੀਟਿੰਗ ਵਿੱਚ ਇੰਜ. ਪ੍ਰੇਮ ਸਿੰਘ ਰਿਟਾ: ਐਸ.ਡੀ.ਓ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਚੰਦ ਭਲਾਲੋਕ, ਜਸਵੰਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਪਾਲ, ਜਰਨੈਲ ਸਿੰਘ, ਰਾਜਾ ਰਾਮ ਆਦਿ ਹਾਜ਼ਰ ਹੋਏ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …