ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਵਿਦਿਆਰਥੀਆਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬਣਾਏ ਮਾਡਲਾਂ ਅਤੇ ਚਾਰਟਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਡਲਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਆਪਕਾਂ ਦੁਆਰਾ ਪੜ੍ਹਾਏ ਗਏ ਵਿਸ਼ਿਆਂ `ਤੇ ਆਧਾਰਿਤ ਸਜੀਵ ਮਾਡਲ ਦੇਖ ਕੇ ਵਿਗਿਆਨ, ਗਣਿਤ, ਭੂਗੋਲ ਆਦਿ ਦੇ ਗੁੰਝਲਦਾਰ ਸਿਧਾਂਤ ਸਾਨੂੰ ਸਹਿਜੇ ਹੀ ਸਮਝ ਆ ਗਏ।ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਦੁਆਰਾ ਬਣਾਏ ਮਾਡਲਾਂ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਮਿਹਨਤ ਦੀ ਹੌਂਸਲਾ ਅਫਜ਼ਾਈ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …