ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ
ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲਾਂ ਦਾ ਉਦਘਾਟਨ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵਲੋਂ ਮਨੁੱਖਤਾ ਨੂੰ ਕਫਾਇਤੀ ਅਤੇ ਉੱਚ ਦਰਜ਼ੇ ਦੀਆਂ ਸਿਹਤ ਅਤੇ ਵਿਦਿਅਕ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਇਥੇ ਖੋਜ਼ ਕਾਰਜ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀਆਂ ਸਹੂਲਤਾਂ ਵਾਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਚਨਬੱਧ ਹੈ।ਇਸ ਸੰਸਥਾ ਵਿੱਚ ਤਿੰਨ ਨਵੇਂ ਆਧੁਨਿਕ ਲੈਕਚਰ ਹਾਲ ਤਿਆਰ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਅੱਜ ਦੇਸ਼ ਦੁਨੀਆਂ ਦੀਆਂ ਉੱਚ ਪੱਧਰੀ ਸੰਸਥਾਵਾਂ ਵਿੱਚ ਸ਼ਾਮਲ ਹੋ ਚੁੱਕੇ ਹਨ।
ਪ੍ਰਧਾਨ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਹਾ ਕਿ ਇਥੇ ਨਾਮੁਰਾਦ ਬਿਮਾਰੀ ਕੈਂਸਰ ਦੇ ਇਲਾਜ ਲਈ ਬਿਹਤਰ ਪ੍ਰਬੰਧ ਹਨ ਅਤੇ ਇਸ ਦੇ ਨਾਲ ਹੀ ਜਨਨੀ ਭਲਾਈ ਸਕੀਮ ਤਹਿਤ ਜਣੇਪਾ, ਡਾਇਲਸਿਸ ਤੇ ਚਿੱਟੇ ਮੋਤੀਏ ਦੇ ਇਲਾਜ਼ ਲਈ ਸੰਸਥਾ ਵੱਲੋਂ ਖਰਚਾ ਕੀਤਾ ਜਾਂਦਾ ਹੈ ਅਤੇ ਕਈ ਸਿਹਤ ਸੇਵਾਵਾਂ ਵੀ ਘੱਟ ਦਰਾਂ ’ਤੇ ਦਿੱਤੀਆਂ ਜਾਂਦੀਆਂ ਹਨ।
ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ ਨੇ ਦੱਸਿਆ ਕਿ ਤਿਆਰ ਕੀਤੇ ਤਿੰਨ ਆਧੁਨਿਕ ਲੈਕਚਰ ਹਾਲ ਵਿਸ਼ਵ ਪੱਧਰੀ ਅਧਿਆਪਨ ਤਕਨੀਕਾਂ, ਆਡੀਓ ਵੀਡੀਓ ਡਿਜ਼ੀਟਲ ਸਹੂਲਤਾਂ ਵਾਲੇ ਹਨ, ਜਿਥੇ ਆਨਲਾਈਨ ਸੈਮੀਨਾਰ, ਕਾਨਫਰੰਸਾਂ ਅਤੇ ਕਲਾਸਾਂ ਲਗਾਈਆਂ ਜਾਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸਰਵਣ ਸਿੰਘ ਕੁਲਾਰ, ਮੈਡੀਕਲ ਕਾਲਜ ਟਰੱਸਟ ਦੇ ਸਕੱਤਰ ਸਤਬੀਰ ਸਿੰਘ ਧਾਮੀ, ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏ.ਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਡਾਇਰੈਕਟਰ ਪ੍ਰਿੰਸੀਪਲ ਡਾ. ਅਨੁਪਮਾ ਮਹਾਜਨ, ਰਜਿਸਟਰਾਰ ਡਾ. ਬਲਜੀਤ ਸਿੰਘ ਖੁਰਾਨਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਇੰਚਾਰਜ ਅਜ਼ਾਦਦੀਪ ਸਿੰਘ, ਡਾ. ਪੰਕਜ਼, ਡਾ. ਕਰਮਜੀਤ ਸਿੰਘ ਗਿੱਲ, ਡਾ. ਅਮਰਪ੍ਰੀਤ ਕੌਰ, ਡਾ. ਦਪਿੰਦਰ ਕੌਰ, ਅਤੇ ਡਾ. ਰਜੀਵ ਚੌਧਰੀ ਹਾਜ਼ਰ ਸਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media