ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਣਗੀ ਹੇਠ ਜ਼ਿਲ੍ਹਾ ਪੱੱਧਰੀ ਯੂ ਵਿਨ ਐਪ ਅਤੇ ਮਿਸ਼ਨ
ਇੰਦਰਧਨੁਸ਼ ਟ੍ਰੇਨਿੰਗ ਕਰਵਾਈ ਗਈ ਹੈ।ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਦੱਸਿਆ ਕਿ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਮਿਤੀ 07-08-2023 ਤੋਂ 12-08-2023 ਦੌਰਾਨ 0-5 ਸਾਲ ਦੇ ਬੱੱਚਿਆਂ ਦੇ ਡਰਾਪ ਆਉਟ ਅਤੇ ਲੈਫਟ ਆਉਟ ਦਾ ਟੀਕਾਕਰਨ ਕੀਤਾ ਜਾਵੇਗਾ।ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਵਲੋਂ ਮਾਤਰੀ ਮੌਤ ਦਰ ਘਟਾਉਣ ਲਈ ਅਤੇ ਹਾਈ ਰਿਸਕ ਪ੍ਰੈਗਨੈਂਸੀ ਦਾ ਫਾਲੋਅਪ ਕਰਨ ਤੇ ਜ਼ੋਰ ਦਿੱਤਾ ਜਾਵੇ।ਇਸ ਦੌਰਾਨ ਬੱਚਿਆਂ ਦੀ ਰਹਿੰਦੀ ਜ਼ੀਰੋ ਟੀਕਾਕਰਨ ਡੋਜ਼ ਪੂਰੀ ਕੀਤੀ ਜਾਵੇਗੀ।
ਇਸ ਮੋਕੇ ਵਲਡ ਹੈਲਥ ਆਰਗੇਨਾਈਜੇਸ਼ਨ ਦੇ ਡਾ. ਇਸ਼ੀਤਾ ਵਲੋਂ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਦੁਆਰਾ ਮਿਸ਼ਨ ਇੰਦਰਧਨੁਸ਼ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਟ੍ਰੇਨਿੰਗ ਦੌਰਾਨ ਬਲਾਕ ਦੇ ਸੀਨੀਅਰ ਮੈਡੀਕਲ ਅਫਸਰ, ਨੋਡਲ ਅਫਸਰ, ਜ਼ਿਲ੍ਹਾ ਬੀ.ਸੀ.ਜੀ ਅਫਸਰ ਡਾ. ਮਨਮੀਤ ਕੌਰ, ਡਾ. ਰਾਘਵ ਗੁਪਤਾ ਮੈਡੀਕਲ ਅਫਸਰ, ਡਿਪਟੀ ਮਾਸ ਮੀਡੀਆ ਅਫਸਰ ਕਮਲਦੀਪ ਭੱਲਾ, ਸ਼੍ਰੀਮਤੀ ਸੁਖਵਿੰਦਰ ਕੌਰ, ਬਲਾਕ ਐਜੂਕੇਟਰ, ਬਲਾਕ ਐਲ.ਐਚ.ਵੀ, ਬੀ.ਐਸ.ਏ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਸ਼ਿਰਕਤ ਕੀਤੀ ਗਈ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media