Friday, October 18, 2024

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕੈਬਨਿਟ ਮੰਤਰੀ ਈ.ਟੀ.ਓ ਤੇ ਡੀ.ਸੀ ਪਿੰਡ ਧਾਰੜ ਪੁੱਜੇੇ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿੱਚ ਭਾਰੀ ਮੀਂਹ ਕਾਰਨ ਸੈਂਕੜੇ ਏਕੜ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਝੋਨੇ ਦੀ ਫ਼ਸਲ ਵੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਡਿਪਟੀ ਕਮਿਸਨਰ ਅਮਿਤ ਤਲਵਾੜ ਮੌਕੇ ‘ਤੇ ਪਿੰਡ ਪੁੱਜੇ।ਜਿਥੇ ਉਨ੍ਹਾਂ ਨੇ ਪਾਣੀ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਲਈ ਤਰੁੰਤ ਬਦਲਵੇਂ ਪ੍ਬੰਧ ਕਰਨ ਦੀ ਹਦਾਇਤ ਕੀਤੀ। ਦੱਸਣਯੋਗ ਹੈ ਕਿ ਪੂਰੇ ਸੂਬੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਸਾਤ ਦੀ ਸਮੱਸਿਆ ਨਾਲ ਨਜਿੱਠਣ ਲਈ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਹਰਭਜਨ ਸਿੰਘ ਨੇ ਕਿਹਾ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਪਿੰਡ ਦੇ ਨਿਕਾਸੀ ਨਾਲੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਪਾਣੀ ਦੀ ਨਿਕਾਸੀ ਰੁਕੇ ਨਾ।ਡੀ.ਸੀ ਅੰਮਿ੍ਤਸਰ ਅਮਿਤ ਤਲਵਾੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।ਲੋਕਾਂ ਨੂੰ ਸੁਰੱਖਿਅਤ ਸਥਾਨਾਂ `ਤੇ ਪਹੁੰਚਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਡੀ.ਡੀ.ਪੀ.ਓ ਅੰਮ੍ਰਿਤਸਰ ਸੰਦੀਪ ਮਲਹੋਤਰਾ, ਡੀ.ਐਸ.ਪੀ ਜੰਡਿਆਲਾ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …