ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦੇ ਮਾਲਕ
ਦੁਕਾਨਦਾਰ ਨੂੰ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ 25000/- ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ।ਦੱਸਣਯੋਗ ਹੈ ਕਿ ਬੀਤੇ ਦਿਨ ਉਕਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਜੰਡਿਆਲਾ ਗੁਰੂ ਗਏ ਸਨ, ਜਿੰਨਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਉਕਤ ਦੁਕਾਨਦਾਰ ਨੂੰ ਸਹਾਇਤਾ ਦਿੰਦੇ ਕਿਹਾ ਕਿ ਇਹ ਕੇਸ ਮੁੱਖ ਮੰਤਰੀ ਦਫ਼ਤਰ ਨੂੰ ਵੀ ਭੇਜਿਆ ਜਾ ਰਿਹਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media