Wednesday, September 16, 2026

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ ਸਰਬਤ ਦਾ ਭਲਾ ਟਰੱਸਟ ਸੰਸਥਾ

ਜਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਸਾਸ਼ਨ ਨਾਲ ਸੰਪਰਕ ਕਰਨ ਲਈ ਕਿਹਾ – ਡਾ. ਓਬਰਾਏ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁੱਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਪੰਜਾਬ ਅੰਦਰ ਭਾਰੀ ਮੀਂਹ ਪੈਣ ਕਾਰਨ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਲਈ ਅੱਗੇ ਆਉਂਦਿਆਂ ਜਿਥੇ ਆਪਣੇ ਟਰੱਸਟ ਦੀਆਂ ਜਿਲ੍ਹਾ ਇਕਾਈਆਂ ਨੂੰ ਪ੍ਰਸਾਸ਼ਨ ਨਾਲ ਸੰਪਰਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ, ਉਥੇ ਹੀ ਪਟਿਆਲਾ `ਚ ਪ੍ਰਭਾਵਿਤ ਲੋਕਾਂ ਨੂੰ ਖਾਣਾ ਦੇਣਾ ਸ਼਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਅੰਦਰ ਭਾਰੀ ਮੀਂਹ ਕਾਰਨ ਪੈਦਾ ਹੋਏ ਚਿੰਤਾਜਨਕ ਹਲਾਤਾਂ ਨੂੰ ਦੇਖਦਿਆਂ ਹੋਇਆਂ, ਉਨ੍ਹਾਂ ਦੋ ਦਿਨ ਪਹਿਲਾਂ ਹੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਸਮੁੱਚੀਆਂ ਜਿਲ੍ਹਾ ਇਕਾਈਆਂ ਨੂੰ ਆਪੋ-ਆਪਣੇ ਜਿਲ੍ਹਿਆਂ ਦੇ ਸਿਵਲ ਤੇ ਪੁਲਿਸ ਪ੍ਰਸਾਸ਼ਨ ਤੋਂ ਇਲਾਵਾ ਰੈਡ ਕਰਾਸ ਸੁਸਾਇਟੀਆਂ ਨਾਲ ਸੰਪਰਕ ਕਰਨ ਲਈ ਹਦਾਇਤਾਂ ਦਿੰਦਿਆਂ ਕਿਹਾ ਸੀ।ਪ੍ਰਸਾਸ਼ਨ ਨੂੰ ਲੋੜੀਂਦੀਆਂ ਦਵਾਈਆਂ, ਰਾਸ਼ਨ ਤੇ ਹੋਰ ਜਰੂਰੀ ਸਮਾਨ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇ, ਤਾਂ ਜੋ ਅਜਿਹੇ ਹਲਾਤਾਂ ਵਿੱਚ ਲੋੜਵੰਦਾਂ ਦੀ ਸਮੇਂ ਸਿਰ ਮਦਦ ਕੀਤੀ ਜਾ ਸਕੇ।ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਪਟਿਆਲਾ ਵਿਖੇ ਅੱਜ ਤੋਂ 500 ਦੇ ਕਰੀਬ ਪ੍ਰਭਾਵਿਤ ਲੋਕਾਂ ਨੂੰ ਸਵੇਰ-ਸ਼ਾਮ ਦਾ ਖਾਣਾ ਮੁਹਈਆ ਕਰਵਾਉਣਾ ਸ਼ੂਰੂ ਕਰ ਦਿੱਤਾ ਗਿਆ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …