Friday, October 16, 2026

ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ

ਕੈਬਨਿਟ ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਕੱਲ ਦੇਰ ਰਾਤ ਤੱਕ ਜਾਰੀ ਬਚਾਅ ਕਾਰਜ਼

ਅਜਨਾਲਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਜਿਲੇ ਦੇ ਆਖਰੀ ਪਿੰਡ ਘੋਨੇਵਾਲ ਜਿਸ ਦੇ 300 ਦੇ ਕਰੀਬ ਵਾਸੀ ਰਾਵੀ ਦਰਿਆ ਤੋਂ ਪਾਰ ਕੱਲ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ, ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਰਕੇ ਉਥੇ ਹੀ ਫਸ ਗਏ। ਉਨਾਂ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਫੌਜ ਦੀ ਮਦਦ ਨਾਲ ਕੁੱਝ ਹੀ ਘੰਟਿਆਂ ਬਾਅਦ ਸੁਰੱਖਿਅਤ ਵਾਪਸ ਕੱੱਢ ਲਿਆ ਗਿਆ ਹੈ।ਸ਼ਾਮ ਢਲਦੇ ਜਦੋਂ ਇਹ ਖਬਰ ਧਾਲੀਵਾਲ ਨੂੰ ਮਿਲੀ ਤਾਂ ਉਨ੍ਹਾਂ ਜਿਲਾ ਪ੍ਰਸ਼ਾਸਨ ਦੀ ਮਦਦ ਨਾਲ ਫੌਜ ਨਾਲ ਸੰਪਰਕ ਕੀਤਾ।ਫੌਜ ਨੇ ਤੁਰੰਤ ਹਰਕਤ ਵਿੱਚ ਆਉਂਦੇ ਆਪਣੇ ਜਵਾਨਾਂ ਨੂੰ ਚਾਰ ਕਿਤੀਆਂ ਨਾਲ ਮੌਕੇ ‘ਤੇ ਭੇਜਿਆ, ਜਿੰਨਾ ਨੇ ਇਹ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੇਰ ਰਾਤ ਤੱਕ 150 ਦੇ ਕਰੀਬ ਵਿਅਕਤੀਆਂ ਨੂੰ ਵਾਪਸ ਲਿਆਂਦਾ ਗਿਆ, ਜਦਕਿ ਬਾਕੀਆਂ ਦੀ ਵਾਪਸੀ ਲਈ ਲਗਾਤਾਰ ਮੁਹਿੰਮ ਜਾਰੀ ਰਹੀ
ਫੌਜ ਦੀ ਸਹਾਇਤਾ ਨਾਲ ਚੱਲ ਰਹੇ ਆਪਰੇਸ਼ਨ ਦੀ ਅਗਵਾਈ ਕਰਨ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਵੀ ਦਰਿਆ ਤੋਂ ਪਾਰ ਅਜੇ ਨਾ ਜਾਣ, ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …