ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ
ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿੱਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ।ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media