Sunday, April 26, 2026

ਹੜ੍ਹ ਪੀੜ੍ਹਤਾਂ ਲਈ ਮੋਹਰੀ ਬਣ ਕੇ ਸੇਵਾ ਕਰ ਰਹੀ ਹੈ ਕਲਗੀਧਰ ਟਰੱਸਟ ਦੀ ਟੀਮ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਮੀਂਹ ਨੇ ਜਿਥੇ ਪੂਰੇ ਪੰਜਾਬ ਨੂੰ ਹੜ੍ਹ ਵਾਲ਼ੀ ਸਥਿਤੀ ਵਿੱਚ ਲਿਆਂਦਾ, ਉਸੇ ਤਹਿਤ ਪਟਿਆਲਾ ਅਰਬਨ ਅਸਟੇਟ ਫੇਸ-2 ਵਿਖੇ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ।ਬੀਤੇ ਸਮੇਂ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਰਸਦ ਅਤੇ ਹੋਰ ਜਰੂਰੀ ਸਮਾਨ ਦੀ ਸੇਵਾ ਕੀਤੀ ਗਈ, ਓਸੇ ਤਰ੍ਹਾਂ ਅਰਬਨ ਅਸਟੇਟ ਫੇਸ-2 ਵਿੱਚ ਕਲਗੀਧਰ ਟਰੱਸਟ ਦੀ ਟੀਮ ਹੜ੍ਹ-ਪ੍ਰਭਾਵਿਤ ਖੇਤਰ ਵਿੱਚ ਉਤਰ ਕੇ ਆਈ ਹੈ।ਇਸ ਟੀਮ ਦੁਆਰਾ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ ਅਤੇ ਜਰੂਰੀ ਸਮਾਨ ਵੰਡਿਆ ਜਾ ਰਿਹਾ ਹੈ।ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਜਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਹਨਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋਂ ਰਾਹਤ ਕਿੱਟਾਂ ਪੀੜ੍ਹਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।ਇਹਨਾਂ ਨਾਲ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …