ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ
ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 14 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।
ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਚ.ਡੀ.ਐਫ.ਸੀ ਲਾਈਫ, ਸ਼੍ਰੀ ਰਾਮ ਫੋਰਚੂਨ ਸੋਲੂਸ਼ਨ, ਇੰਡੀਆ ਜ਼ੋਬ ਕਾਰਟ ਆਦਿ ਕੰਪਨੀਆ ਵਲੋਂ ਭਾਗ ਲੈ ਰਹਅਿਾਂ ਹਨ।ਇਹਨਾਂ ਸਾਰੀਆਂ ਕੰਪਨੀਆ ਵਲੋਂ ਵੱਖ-ਵੱਖ ਅਸਾਮੀਆਂ ਲਈ 12000/- ਤੋਂ 32000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਕੰਪਨੀਆਂ ਵਲੋਂ ਸੇਲਜ਼ ਐਗਿਊਕੀਟਿਵ, ਸੇਲਜ਼ ਮੈਨੇਜ਼ਰ, ਸੇਲਜ਼ ਮੈਨੇਜ਼ਰ, ਕਸਟਮਰ ਕੇਅਰ ਐਗਿਊਕੀਟਿਵ, ਸੇਲਜ਼ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਕੈਂਪ ਦਾ ਸਮਾਂ 10.00 ਵਜੇ ਤੋਂ 13.00 ਵਜੇ ਤੱਕ ਦਾ ਹੋਵੇਗਾ।ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media