ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਜੁਲਾਈ ਨੂੰ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਧਰਨੇ ਅਤੇ 25 ਜੁਲਾਈ ਨੂੰ ਰੇਲਾਂ ਜ਼ਾਮ ਕਰਨ ਦੀਆਂ ਤਿਆਰੀਆਂ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਹੜ੍ਹਾਂ ਦੇ ਪਾਣੀਆਂ ਕਰਕੇ ਕਿਸਾਨਾਂ ਦੀਆਂ ਫਸਲਾਂ ਅਤੇ ਗਰੀਬ ਮਜ਼ਦੂਰ ਪਰਿਵਾਰਾਂ ਦੇ ਘਰ ਢਹਿਣ ਕਾਰਨ ਪਸ਼ੂਆਂ ਦੀ ਮੌਤ ਲਈ ਸਮੇਤ ਭਗਵੰਤ ਮਾਨ ਸਰਕਾਰ ਪਹਿਲੀਆਂ ਸਰਕਾਰਾਂ ਨੇ ਅਜਿਹੇ ਹਾਲਾਤਾਂ ਨਾਲ ਨਜਿੱਠਣ ਲਈ ਹਕੀਕਤ ਵਿੱਚ ਕੋਈ ਵੀ ਪ੍ਰਬੰਧ ਨਹੀਂ ਕੀਤੇ।ਉਹਨਾਂ ਕਿਹਾ ਕਿ ਪੈਸੇ ਦੀ ਖਾਤਿਰ ਗੈਰ ਕੁਦਰਤੀ ਢੰਗ ਨਾਲ ਵਸਾਈਆਂ ਕਲੋਨੀਆਂ ਅਤੇ ਨਖਾਸੁਆਂ, ਹਸਰੀਆਂ ਦੀ ਖ਼ਲਾਈ ਨਾ ਹੋਣ ਕਾਰਨ ਪਾਣੀ ਦਾ ਕੁਦਰਤੀ ਵਹਾਅ ਪ੍ਰਭਾਵਿਤ ਹੋਇਆ ਹੈ ਅਤੇ ਸੈਂਕੜੇ ਪਿੰਡ ਡੁੱਬ ਚੁੱਕੇ ਹਨ ਅਤੇ ਬਹੁਤ ਵੱਡਾ ਨੁਕਸਾਨ ਹੋਇਆ ਹੈ।ਉਹਨਾ ਕਿਹਾ ਕਿ ਸਾਡੇ ਵਾਲੰਟੀਅਰ ਔਖੇ ਹਾਲਾਤਾਂ ਵਿੱਚ ਲੋਕਾਂ ਦੀ ਮਦਦ ਕਰ ਰਹੇ ਹਨ।ਉਹਨਾਂ ਮੰਗ ਕੀਤੀ ਕਿ ਖਰਾਬ ਹੋਈਆਂ ਫਸਲਾਂ ਦਾ 50 ਹਜ਼ਾਰ ਮੁਆਵਜ਼ਾ ਏਕੜ ਨੂੰ ਇਕਾਈ ਮੰਨ ਕੇ ਦਿੱਤਾ ਜਾਵੇ।ਮਰੇ ਪਸ਼ੂਆਂ ਦਾ ਮੁਆਵਜ਼ਾ, ਢੱਠੇ ਘਰਾਂ ਨੂੰ ਮੁੜ ਉਸਾਰਨ ਲਈ 10 ਲੱਖ ਰੁਪਏ, ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਖਤਮ ਕੀਤੇ ਜਾਣ, ਮਜ਼ਦੂਰ ਪਰਿਵਾਰਾਂ ਦੇ ਕੰਮ ਰੁਕ ਜਾਣ ‘ਤੇ ਓਹਨਾ ਨੂੰ 500 ਰੁਪਏ ਦਿਹਾੜੀ ਦੇ ਹਿਸਾਬ ਨਾਲ ਗੁਜਾਰਾ ਭੱਤਾ ਦਿੱਤਾ ਜਾਵੇ।ਡੰਗਰਾਂ ਵਾਸਤੇ ਹਰੇ ਚਾਰੇ ਦਾ ਪ੍ਰਬੰਧ ਕੀਤਾ ਜਾਵੇ, ਆਓਂਦੇ ਸਮੇਂ ‘ਚ ਹੜ੍ਹ ਦੇ ਗੰਦੇ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਡੇਂਗੂ ਤੇ ਮਲੇਰੀਆ ਲਈ ਹਸਪਤਾਲਾਂ ਚ ਅਗਾਊਂ ਪ੍ਰਬੰਧ ਕੀਤਾ ਜਾਵੇ।ਹੜ੍ਹ ਪੀੜਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਦੇ ਪ੍ਰਬੰਧ ਕੀਤੇ ਜਾਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …