Tuesday, August 25, 2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਖ਼ਾਲਸਾ ਕਾਲਜ ਲਾਅ ਦਾ ਦੌਰਾ

ਅੰਮ੍ਰਿਤਸਰ, 13 ਜਲਾਈ (ਸੁਖਬੀਰ ਸਿੰਘ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਖਾਲਸਾ ਕਾਲਜ ਆਫ਼ ਲਾਅ ਦੇ ਸਾਬਕਾ ਵਿਦਿਆਰਥੀ ਨੇ ਆਪਣੀ ਮਾਤਰੀ ਸੰਸਥਾ ਦਾ ਦੌਰਾ ਕੀਤਾ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੰਤਰੀ ਹਰਭਜਨ ਸਿੰਘ ਦਾ ਕਾਲਜ ਦੇ ਵਿਹੜੇ ‘ਚ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਇਸ ਉਪਰੰਤ ਹਰਭਜਨ ਸਿੰਘ ਨੇ ਕਾਲਜ ਅਧਿਆਪਕਾਂ ਅਤੇ ਹੋਰ ਸਟਾਫ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਕਾਲਜ ਦੇ ਵਿਦਿਆਰਥੀ ਰਹਿਣ ਸਮੇਂ ਦੇ ਅਨੁਭਵ ਅਤੇ ਯਾਦਾਂ ਸਾਂਝੀਆਂ ਕੀਤੀਆਂ।ਹਰਭਜਨ ਸਿੰਘ ਜੋ ਕਿ ਕਰੀਬ ਡੇਢ ਘੰਟਾ ਕਾਲਜ ਵਿਖੇ ਰਹੇ, ਨੇ ਆਪਣੇ ਵਿਦਿਆਰਥੀ ਸਮੇਂ ਦੌਰਾਨ ਅਧਿਆਪਕਾਂ ਅਤੇ ਸਟਾਫ਼ ਦੇ ਵਿਵਹਾਰ ਸਬੰਧੀ ਗੱਲਬਾਤ ਕਰਦਿਆਂ ਅਦਾਰੇ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਵਕਾਲਤ ਕਰਦਿਆਂ ਹੋਰ ਸਹੂਲਤਾਂ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਪਵਨਦੀਪ ਕੌਰ, ਡਾ. ਮੋਹਿਤ ਸੈਨੀ, ਡਾ. ਨਿਧੀ, ਪ੍ਰੋ. ਉਤਕਰਸ਼ ਸੇਠ, ਰਣਜੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।

Check Also

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …