Tuesday, November 24, 2026

ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ 218.40 ਕਰੋੜ ਜਾਰੀ ਕਰਨਾ ਸ਼ਲਾਘਾਯੋਗ ਫੈਸਲਾ – ਵਿਨੋਦ ਗੁਪਤਾ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 218.4 ਕਰੋੜ ਰੁਪਏ ਜਾਰੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਨਰਿੰਦਰ ਮੋਦੀ ਸਰਕਾਰ ਪੰਜਾਬ ਦੀ ਹਮੇਸ਼ਾਂ ਮਦਦ ਕਰਦੀ ਆ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਨੂੰ 218.40 ਕਰੋੜ ਰੁਪਏ ਜਾਰੀ ਕਰਕੇ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰਕੇ ਜਨਤਾ ਦੀ ਸਾਰ ਲਈ ਜਾ ਰਹੀ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …