ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਅੰਮਿ੍ਰਤਸਰ ਵਿਖੇ ਸਵੱਛ ਭਾਰਤ ਮਿਸ਼ਨ
ਫੇਜ਼-2 ਤਹਿਤ ਚੱਲ ਰਹੇ ਤਰਲ ਤੇ ਠੋਸ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਸਬੰਧੀ ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਉਨਾਂ ਵਲੋਂ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਤੇ ਸਾਂਝੇ ਪਖਾਨੇ ਦੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਲਈ ਕਿਹਾ ਅਤੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਬਣਾਉਣ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਲਈ ਟੀਚੇ ਮਿਥੇ ਗਏ।
ਇਸ ਮੌਕੇ ਚਰਨਦੀਪ ਸਿੰਘ ਜਿਲ੍ਹਾ ਸੈਨੀਟੇਸ਼ਨ ਅਫਸਰ ਕਮ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ, ਸੁਦੀਪ ਕੁਮਾਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀਮਤੀ ਹਰਸਿਮਰਨ ਕੌਰ ਜਿਲ੍ਹਾ ਕੋਆਰਡੀਨੇਟਰ ਮਨਰੇਗਾ, ਅਮਨਦੀਪ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਈਆ, ਬਿਕਰਮਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਟਾਰੀ, ਸੁਖਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਜਨਾਲਾ, ਸਮਸ਼ੇਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਚੋਗਾਵਾ, ਸ੍ਰੀਮਤੀ ਜਸਬੀਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮਜੀਠਾ ਅਤੇ ਜਗਦੀਪ ਸਿੰਘ ਉਪ ਮੰਡਲ ਇੰਜੀਨੀਅਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਜਿਲ੍ਹਾ ਪੱਧਰੀ ਸਮਾਜਿਕ ਸਟਾਫ ਹਾਜ਼ਰ ਸੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media