Friday, October 18, 2024

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਪਲੇਠੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਕਤ ਪ੍ਰੋਗਰਾਮ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਪ੍ਰਬੰਧ ਕੀਤੇ ਜਾਣ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ਅਤੇ ਇਸ ਤੋਂ ਪਹਿਲਾਂ ਸਕੂਲਾਂ ਤੇ ਸਟੇਡੀਅਮ ਵਿਚ ਲਗਾਤਾਰ ਅਭਿਆਸ ਕੀਤਾ ਜਾਵੇ।ਉਨਾਂ ਕਿਹਾ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਭਾਗ ਲੈਣ ਲਈ ਬੱਚਿਆਂ ਉਤਸ਼ਾਹਿਤ ਕੀਤਾ ਜਾਵੇ ਅਤੇ ਉਹ ਅਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਹੀ ਪੇਸ਼ ਕਰਨ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਸ੍ਰੀਮਤੀ ਹਰਨੂਰ ਕੌਰ ਢਿੱਲੋਂ ਸਹਾਇਕ ਕਮਿਸ਼ਨਰ ਜਨਰਲ, ਏ.ਡੀ.ਸੀ.ਪੀ ਹੈਡਕੁਆਰਟਰ ਸ੍ਰੀਮਤੀ ਪਰਵਿੰਦਰ ਕੌਰ, ਐਸ.ਡੀ.ਐਮ ਅੰਮ੍ਰਿਤਸਰ ਸਿਮਰਦੀਪ ਸਿੰਘ ਤੇ ਮਨਕੰਵਲ ਸਿੰਘ ਚਾਹਲ, ਸਕੱਤਰ ਟਰਾਂਸਪੋਰਟ ਅਥਾਰਿਟੀ ਅਰਸ਼ਦੀਪ ਸਿੰਘ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …