Friday, October 18, 2024

ਪ੍ਰਵਾਨਿਤ ਪੀਲੇ /ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਆਪਣੇ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਪ੍ਰਤੀ ਰਿਹਾ ਹੈ ਚਾਹੇ ਉਹ ਸਿਹਤ ਜਾਂ ਸਿੱੱਖਿਆ ਦਾ ਖੇਤਰ ਰਿਹਾ ਹੋਵੇ ਸਰਕਾਰ ਨੇ ਘਰ-ਘਰ ਤੱਕ ਲੋਕਾਂ ਨੂੰ ਇਹ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਇਸੇ ਹੀ ਤਹਿਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਇਸ ਯੋਜਨਾ ਅਧੀਨ ਪੰਜੀਕਿ੍ਰਤ ਲਾਭਪਾਤਰੀਆਂ ਨੂੰ ਹਸਪਤਾਲ ਵਿਚ ਦਾਖਲ ਹੋਣ ਸਮੇ ਪੰਜ ਲੱਖ ਰੁਪਏ ਦਾ ਮੁਫਤ ਸਿਹਤ ਬੀਮਾ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਹਿੰਦੇ ਪਰਿਵਾਰਾਂ ਨੂੰ ਵੀ ਇਸ ਸਕੀਮ ਵਿਚ ਸ਼ਾਮਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਤਲਵਾੜ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਧੀਨ ਸੂਬੇ ਭਰ ਦੇ 44 ਲੱਖ 8 ਹਜ਼ਾਰ 565 ਪਰਵਿਾਰਾਂ ਦੇ 1 ਕਰੋੜ 65 ਲੱਖ ਲੋਕਾਂ ਨੂੰ ਸ਼ਾਮਲ ਕਰਕੇ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਭਰ ਦੇ 900 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਇਸ ਸਕੀਮ ਅਧੀਨ ਪੰਜੀਕ੍ਰਿਤ ਕੀਤੇ ਗਏ ਹਨ ਅਤੇ ਇਸ ਸਕੀਮ ਵਿੱਚ ਵੱਖ ਵੱਖ ਬਿਮਾਰੀਆਂ ਦੇ ਕੁੱਲ 1580 ਪੈਕੇਜ਼ ਹਨ, ਜਿੰਨ੍ਹਾਂ ਵਿਚੋਂ 187 ਪੈਕੇਜ਼ ਸਰਕਾਰੀ ਹਸਪਤਾਲਾਂ ਵਾਸਤੇ ਰਾਖਵੇਂ ਹਨ।ਉਨਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲੇ ਵਿੱਚ 103 ਹਸਪਤਾਲ ਪੰਜੀਕ੍ਰਿਤ ਕੀਤੇ ਗਏ ਹਨ, ਜਿੰਨ੍ਹਾਂ ਵਿਚੋਂ 11 ਸਰਕਾਰੀ ਅਤੇ 92 ਪ੍ਰਾਈਵੇਟ ਹਸਪਤਾਲ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ 1 ਲੱਖ 18 ਹਜ਼ਾਰ ਮਰੀਜ਼ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ ਅਤੇ 181 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਬਲਕਾਰ ਸਿੰਘ ਮੈਨੇਜਰ ਸਟੇਟ ਹੈਲਥ ਪੰਜਾਬ ਅਤੇ ਜਿਲ੍ਹਾ ਕੋਆਰਡੀਨੇਟਰ ਫਤਿਹਦੀਪ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਹੋਲਡਰ, ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ ਜੋ ਕਿ ਐਕਸਾਈਜ਼ ਵਿਭਾਗ ਤੋਂ ਪੰਜੀਕ੍ਰਿਤ ਹਨ ਅਤੇ ਪ੍ਰਵਾਨਿਤ ਪੀਲੇ ਕਾਰਡ ਧਾਰਕ ਪੱਤਰਕਾਰ ਇਸ ਸਕੀਮ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪੰਜੀਕ੍ਰਿਤ ਹਸਪਤਾਲ ਲਾਭਪਾਤਰੀ ਦਾ ਇਲਾਜ਼ ਕਰਨ ਤੋਂ ਮਨ੍ਹਾਂ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਟੋਲ ਫ੍ਰੀ ਨੰ: 104 ‘ਤੇ ਕੀਤੀ ਜਾ ਸਕਦੀ ਹੈ ਅਤੇ ਅਜਿਹੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਲਕਾਰ ਸਿੰਘ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਅਧੀਨ ਕਵਰ ਹੋਣ ਵਾਲੇ ਵਿਅਕਤੀ ਆਪਣਾ ਕਾਰਡ ਜ਼ਰੂਰ ਬਣਵਾਉਣ।ਕਾਰਡ ਹੋਲਡਰ ਹੀ ਮੁਫ਼ਤ ਇਲਾਜ ਦੇ ਹੱਕਦਾਰ ਹਨ।ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਨਜ਼ਦੀਕ ਦੇ ਕਾਮਨ ਸਰਵਿਸ ਸੈਂਟਰ, ਸੇਵਾ ਕੇਂਦਰ ਜਾਂ ਸਰਕਾਰੀ ਅਤੇ 25 ਰਜਿਸਟਰਡ ਹਸਪਤਾਲਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਹਸਪਤਾਲਾਂ ਦੀ ਸੂਚੀ ਦੇਖਣ ਲਈ ਵਿਭਾਗ ਦੀ ਵੈਬਸਾਈਟ ‘ਤੇ ਦੇਖ ਸਕਦੇ ਹਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …