ਸਮਰਾਲਾ, 12 ਜੂਨ (ਇੰਦਰਜੀਤ ਸਿੰਘ ਕੰਗ) – ਸਮਰਾਲਾ ਸ਼ਹਿਰ ਦੇ ਸਮਾਜ ਸੇਵੀ ਰਮਨ ਵਡੇਰਾ ਅਤੇ ਨੀਰਜ ਸਿਹਾਲਾ ਦੇ ਸਾਥੀਆਂ ਵਲੋਂ ਮਾਛੀਵਾੜਾ ਸਾਹਿਬ
ਸੋਸ਼ਲ ਵੈਲਫੇਅਰ ਸੁਸਾਇਟੀ ਐਨ.ਜੀ.ਓ ਅਤੇ ਭਾਈ ਮਰਦਾਨਾ ਜੀ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ 20 ਜੁਲਾਈ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਮਨ ਵਡੇਰਾ ਅਤੇ ਨੀਰਜ ਸਿਹਾਲਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਿਵਲ ਹਸਪਤਾਲ ਵਿਖੇ ਐਸ.ਐਮ.ਓ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਲੋੜਵੰਦ ਨੂੰ ਮੌਕੇ ਸਿਰ ਖੂਨ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਸਮਾਜਸੇਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ 20 ਜੁਲਾਈ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਪੁੱਜ ਕੇ ਵੱਧ ਤੋਂ ਵੱਧ ਖੂਨਦਾਨ ਕਰਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media