ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਵੱਡੇ ਪੱਧਰ ‘ਤੇ ਦਵਾਈਆਂ ਅਤੇ
ਖਾਣ ਪੀਣ ਦੇ ਸਮਾਨ ਦੀਆਂ ਗੱਡੀਆਂ ਦੇਵੀਗੜ੍ਹ, ਪਟਿਆਲਾ, ਮੂਣਕ ਅਤੇ ਖਨੌਰੀ ਆਦਿ ਸ਼ਹਿਰਾਂ ਨਾਲ ਲੱਗਦੇ ਵੱਖ-ਵੱੱਖ ਪਿੰਡਾਂ ਲਈ ਰਵਾਨਾ ਕੀਤੀਆਂ ਗਈਆਂ।ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਥੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੀ ਸੰਗਤ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨ ਵਿੱਚ ਮੋਹਰੀ ਰਹੀ ਹੈ, ਉਥੇ ਉਨ੍ਹਾਂ ਵਲੋਂ ਹੜ ਪੀੜਤਾਂ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦਰਜਨਾਂ ਪਿੰਡਾਂ ਦੇ ਨੌਜਵਾਨਾਂ ਰਾਹੀਂ ਮਨੁੱਖਤਾ ਲਈ ਰਾਸ਼ਨ ਅਤੇ ਡੰਗਰਾਂ ਵਾਸਤੇ ਵੀ ਹਰਾ ਚਾਰਾ ਅਤੇ ਸੁੱਕਾ ਦਾਣਾ ਭੇਜਿਆ ਜਾ ਰਿਹਾ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media