Friday, October 18, 2024

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਉਨਾਂ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।ਭਾਈ ਹਰਮਿੱਤਰ ਸਿੰਘ ਨੇ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿੱਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਜਗਤਾਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …