Tuesday, November 24, 2026

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ – ਅਨਮੋਲ ਗਗਨ ਮਾਨ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ।ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਂਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲੱਬਧ ਹੈ।ਇਸ ਮੋਬਾਇਲ ਐਪ ‘ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ।ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …