Friday, July 3, 2026

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਨਿਰੰਤਰ ਕਾਰਜਸ਼ੀਲ ਹਨ ਮੰਤਰੀ ਈ.ਟੀ.ਓ

ਜੰਡਿਆਲਾ ਗੁਰੂ, 16 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਦੀ ਅਗਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ।ਅੱਜ ਉਨ੍ਹਾਂ ਫਤਿਹਪੁਰ ਰਾਜਪੂਤਾਂ, ਛਾਪਾ ਰਾਮ ਸਿੰਘ, ਨਾਜੋਆਣੀ, ਲਾਲਕਾ ਨਗਰ, ਨਿਜ਼ਾਮਪੁਰ, ਮਹਣਿਆ ਬ੍ਰਾਹਮਣਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਅਤੇ ਭਵਿੱਖ ਦੇ ਬਚਾਅ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ।ਉਨਾਂ ਨੇ ਕਿਹਾ ਕਿ ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਕੀਤੀ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ।
ਉਨਾਂ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਘਟ ਰਿਹਾ ਹੈ ਅਤੇ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ, ਇਸ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …