ਪ੍ਰਭਾਵਿਤ ਖੇਤਰਾਂ `ਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ ਤੇ ਰਾਸ਼ਨ ਵੰਡਿਆ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਹਰ ਔਖੀ ਘੜੀ ਵੇਲੇ ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਅਜਿਹੇ ਲੋੜਵੰਦ ਲੋਕਾਂ ਨੂੰ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਘਰ ਹੜ੍ਹ ਦੇ ਪਾਣੀ ਕਾਰਨ ਢਹਿ ਗਏ ਹਨ।
ਠਰੱਸਟ ਦੇ ਬਾਨੀ ਡਾ. ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੁੱਝ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੇ ਘਰ ਢਹਿ ਢੇਰੀ ਹੋ ਗਏ ਹਨ ਜਾਂ ਰਹਿਣਯੋਗ ਨਹੀਂ ਰਹੇ।ਇਸ ਲਈ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਜਲਦ ਅਜਿਹੇ ਲੋੜਵੰਦ ਲੋਕਾਂ ਨੂੰ ਨਵੇਂ ਘਰ ਬਣਾ ਕੇ ਦੇਵੇਗਾ।ਟਰੱਸਟ ਦੀਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜ਼ਿਲ੍ਹਾ ਇਕਾਈਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਪ੍ਰਭਾਵਿਤ ਲੋੜਵੰਦ ਲੋਕਾਂ ਦੀਆਂ ਸੂਚੀਆਂ ਬਣਾ ਕੇ ਉਨ੍ਹਾਂ ਤੱਕ ਪੁੱਜਦਾ ਕਰਨ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਕਾਰਜ਼ ਲਈ ਟਰੱਸਟ ਆਪਣੀ ਇੱਕ ਵੱਖਰੀ ਵਿਸ਼ੇਸ਼ ਕਮੇਟੀ ਦਾ ਗਠਨ ਕਰੇਗਾ, ਜੋ ਪੂਰੀ ਘੋਖ ਕਰਨ ਉਪਰੰਤ ਉਨ੍ਹਾਂ ਅਸਲ ਲੋੜਵੰਦਾਂ ਦੀ ਚੋਣ ਕਰੇਗੀ ਜਿਨ੍ਹਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ।
ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਪਿਛਲੇ ਕਈ ਦਿਨਾਂ ਤੋਂ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਰੈਡ ਕਰਾਸ ਸੁਸਾਇਟੀਆਂ ਦੀ ਮੰਗ ਦੇ ਅਧਾਰ `ਤੇ ਪ੍ਰਭਾਵਿਤ ਖੇਤਰਾਂ ਵਿੱਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ, ਵੱਡੇ ਪੱਧਰ ‘ਤੇ ਸੁੱਕੇ ਤੇ ਤਿਆਰ ਰਾਸ਼ਨ ਸਮੇਤ ਹੋਰ ਜ਼ਰੂਰੀ ਲੋੜੀਂਦਾ ਸਮਾਨ ਵੰਡਿਆ ਜਾ ਚੱਕਿਆ ਹੈ ਅਤੇ ਪ੍ਰਸ਼ਾਸਨ ਵਲੋਂ ਆ ਰਹੀ ਹੋਰ ਮੰਗ ਨੂੰ ਵੇਖਦਿਆਂ ਇਹ ਸੇਵਾ ਕਾਰਜ਼ ਅੱਗੇ ਵੀ ਨਿਰੰਤਰ ਜਾਰੀ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …