ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ
ਵਿਦਿਆਰਥੀ ਹਰਸ਼ ਸ਼ਰਮਾ ਨੇ ਤੋਰਨਗੋਲੂ (ਕਰਨਾਟਕਾ) ਵਿਖੇ ‘ਨੈਸ਼ਨਲ ਕੈਡੇਟ ਜੂਡੋ ਚੈਂਪੀਨਸ਼ਿਪ-2023-24’ ’ਚ ਜੂਡੋ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਹਰਸ਼ ਸ਼ਰਮਾ ਨੇ 81 ਕਿਲੋ ਕੈਟਾਗਰੀ ’ਚ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ।ਪ੍ਰਿੰ: ਗਿੱਲ ਨੇ ਡੀ.ਪੀ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ।ਉਨ੍ਹਾਂ ਬੱਚਿਆਂ ਲਈ ਭਵਿੱਖ ’ਚ ਵੀ ਇਸੇ ਤਰ੍ਹਾਂ ਬੁਲੰਦੀਆਂ ਛੂਹਣ ਦੀ ਕਾਮਨਾ ਕੀਤੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media