ਜੰਡਿਆਲਾ ਗੁਰੂ, 19 ਜੁਲਾਈ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਹਰਭਜਨ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰੀ ਬਾਗ ਅਤੇ ਨਰਸਰੀ
ਅਟਾਰੀ ਵਿਖੇ ਮਾਲਟਾ, ਕਿੰਨੂ, ਨਿੰਬੂ, ਜਾਮਨ, ਚਕੋਤਰਾ ਅਤੇ ਹੋਰ ਵਧੀਆ ਕਿਸਮ ਦੇ ਫਲਦਾਰ ਬੂਟੇ ਸਰਕਾਰੀ ਰੇਟਾਂ ‘ਤੇ ਉਪਲੱਬਧ ਹਨ।ਲੋਕਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਾਗਬਾਨੀ ਵਿਭਾਗ ਵਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਬਾਗਬਾਨੀ ਇਕ ਅਜਿਹਾ ਕਾਰਜ਼ ਖੇਤਰ ਹੈ, ਜਿਹੜਾ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਵਧੇਰੇ ਤੇਜ਼ੀ ਨਾਲ ਅੱਗੇ ਤੋਰ ਸਕਦਾ ਹੈ।ਉਹਨਾਂ ਕਿਸਾਨ ਦੇ ਨਾਲ ਨਾਲ ਘਰੇਲੂ ਪੱਧਰ ‘ਤੇ ਫਲਦਾਰ ਬੂਟੇ ਲਾ ਕੇ ਆਪਣੇ ਘਰ ਦੇ ਫਲ ਖਾਣ ਲਈ ਵੱਧ ਤੋਂ ਵੱਧ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ।ਵਧੇਰੇ ਜਾਣਕਾਰੀ ਅਤੇ ਬੂਟਿਆਂ ਦੀ ਖਰੀਦ ਲਈ ਇੰਚਾਰਜ਼ ਸਰਕਾਰੀ ਬਾਗ ਅਤੇ ਅਟਾਰੀ ਨਰਸਰੀ ਸੁਖਪਾਲ ਸਿੰਘ ਸੰਧੂ ਨਾਲ ਮੋਬਾਇਲ ਨੰ 9592881617 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media