ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਹਰਿਆਣਾ ਪ੍ਰਾਂਤ ਵਿੱਚਲੇ ਗੁਰਦੁਆਰਿਆਂ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਤੋਂ ਅਲੱਗ ਹੋ ਕੇ ਹੋਂਦ ਵਿੱਚ ਆਈ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਧਾਨ ਸੰਤ ਕਰਮਜੀਤ ਸਿੰਘ ਯਮਨਾਨਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਮੁੱਖ ਸਕੱਤਰ ਨਿਯੁੱਕਤ ਕੀਤਾ ਹੈ।ਰਸਮੀ ਤੌਰ ‘ਤੇ ਦੀਨਪੁਰ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਮਹੰਤ ਕਰਮਜੀਤ ਸਿੰਘ ਪ੍ਰਧਾਨ ਹਰਿਆਣਾ ਗੁ: ਪ੍ਰ: ਕਮੇਟੀ ਅਤੇ ਸੀਨੀਅਰ ਆਗੂ ਭੁਪਿੰਦਰ ਸਿੰਘ ਅਸੰਧ ਨੇ ਦੀਨਪੁਰ ਨੂੰ ਸਿਰਪਾਓ ਪਾਇਆ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।ਯਾਦ ਰਹੇ ਦੀਨਪੁਰ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਸਾਹਿਬ ਬੋਰਡ ਦੇ ਸੁਪਰਡੈਂਟ ਦੀ ਸੇਵਾ ਨਿਭਾਅ ਚੁੱਕੇ ਹਨ।ਬੁੱਢਾ ਦਲ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਮੇਂ ਉਹ ਸਹਿਯੋਗੀ ਰਹੇ ਹਨ।
ਦੀਨਪੁਰ ਨੂੰ ਦਿਲਜੀਤ ਸਿੰਘ ਬੇਦੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਜਗਜੀਤ ਸਿੰਘ ਜੱਗੀ, ਜਸਵਿੰਦਰ ਸਿੰਘ ਦੀਪ, ਪਰਮਜੀਤ ਸਿੰਘ ਬਾਜਵਾ, ਬਾਬਾ ਭਗਤ ਸਿੰਘ, ਪ੍ਰਿੰ: ਇੰਦਰਪਾਲ ਸਿੰਘ, ਸਵਿੰਦਰ ਸਿੰਘ ਦੋਬਲੀਆਂ ਆਦਿ ਨੇ ਵਧਾਈ ਦਿੱਤੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media