Tuesday, August 11, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਸੁਰੱਖਿਆ ਜਾਗਰੁਕਤਾ ਸਿਖਲਾਈ ਦਿੱਤੀ ਗਈ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੁਕ ਕਰਨ ਅਤੇ ਸਮਰੱਥ ਬਣਾਉਣ ਲਈ ਜਾਗਰੁਕਤਾ ਸਿਖਲਾਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਪੁਲਿਸ ਵਿਭਾਗ ਦੀ ਇੱਕ ਟੀਮ ਜਿਸ ਵਿੱਚ ਏ.ਸੀ.ਪੀ ਵਰਿੰਦਰ ਸਿੰਘ ਖੋਸਾ, ਇੰਸਪੈਕਟਰ ਰੋਬਿਨ, ਸਬ ਇੰਸ: ਕੁਮਾਰੀ ਮਨਪ੍ਰੀਤ ਕੌਰ ਸਕੂਲ ਆਏ ਅਤੇ ਵਿਦਿਆਰਥੀਆਂ ਅਤੇ ਸਿੱਖਿਅਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਅਤ ਮਾਹੌਲ ਲਈ ਮਹੱਤਵਪੂਰਨ ਜਾਣਕਾਰੀ ਦਿੱਤੀ ।
ਉਨ੍ਹਾਂ ਨੇ ਆਤਮ ਜਾਗਰੁਕਤਾ ਲਈ ਮੁਸ਼ਕਲ ਸਮੇਂ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਕਿਸ ਤਰ੍ਹਾਂ ਕੰਮ ਕਰਨਾ ਹੈ ਅਤੇ ਉਸ ਮਾਹੌਲ ਵਿੱਚ ਆਪਣੇ ਬਚਾਓ ਅਤੇ ਸੁਰੱਖਿਆ ਲਈ ਸੁਝਾਅ ਦਿੱਤੇ।ਉਨ੍ਹਾਂ ਨੇ ਸਹਿਯੋਗੀ ਅਤੇ ਸਹਾਇਕ ਸਮਾਜ ਬਣਾਉਣ ਦੇ ਉਤੇ ਜ਼ੋਰ ਦਿੱਤਾ।ਸੁਰੱਖਿਆ ਨੂੰ ਪ੍ਰਮੁੱਖਤਾ ਦਿੰਦੇ ਹੋਏ ਉਨ੍ਹਾਂ ਨੇ ਅਧਿਆਪਕਾਂ ਨੂੰ ਹੈਲਪ ਲਾਈਨ ਨੰ: ਦੱਸੇ ਤਾਂ ਜੋ ਸਮੇਂ ਸਿਰ ਪੁਲਿਸ ਉਨ੍ਹਾਂ ਦੀ ਮਦਦ ਕਰ ਸਕੇ ਅਤੇ ਉਨ੍ਹਾਂ ਦਾ ਅਗਲਾ ਕਦਮ ਵਿਦਿਆਰਥੀਆਂ ਨੂੰ ਇਸ ਸੰਵੇਦਨਸ਼ੀਲ ਮੁੱਦੇ ਨਾਲ ਜੋੜਨਾ ਅਤੇ ਆਤਮ ਸੁਰੱਖਿਆ ਨਿਸ਼ਚਿਤ ਕਰਨਾ ਹੋਵੇਗਾ।ਟੀਮ ਨੇ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਛੋਟੀ ਫਿਲਮ, ਵੀਡੀਓ ਅਤੇ ਪਾਵਰ ਪੁਆਇੰਟ ਦਾ ਸਹਾਰਾ ਲਿਆ।ਸੈਸ਼ਨ ਬਹੁਤ ਹੀ ਰੋਚਕ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲਾ ਸੀ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅਤੇ ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਈ ਹੋਈ ਟੀਮ ਅਤੇ ਪੁਲਿਸ ਕਮਿਸ਼ਨਰ ਦਾ ਮਹੱਤਵਪੂਰਨ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਸੁਰੱਖਿਅਤ ਮਾਹੌਲ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮਹੱਤਵਪੂਰਨ ਹੈ ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …