Saturday, July 18, 2026

ਪੈਨਸ਼ਨਰਾਂ ਵਲੋਂ ਹੜ੍ਹ ਪੀੜਤਾਂ ਨਾਲ ਹਮਦਰਦੀ ਦਾ ਫੈਸਲਾ

5 ਮੰਤਰੀਆਂ ਦੇ ਘਰਾਂ ਦੇ ਘਿਰਾਓ ਮੁਲਤਵੀ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੇ ਸੁਬਾਈ ਸੀਨੀਅਰ ਮੀਤ ਪ੍ਰਧਾਨ/ਮੁੱਖ ਬੁਲਾਰੇ ਅਤੇ ਪੈਨਸ਼ਨਰ ਵੈਲਫੇਅਰ ਐਸੋਸ਼ੀਏਸ਼ਨ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਹੈ ਕਿ ਸਾਂਝੇ ਫਰੰਟ ਦੇ ਆਗੂਆਂ ਵਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕਰਨ।ਐਸੋਸ਼ੀਏਸ਼ਨ ਵਲੋਂ ਹੜ੍ਹ ਪੀੜ੍ਹਤਾਂ ਨਾਲ ਹਮਦਰਦੀ ਕਰਦਿਆਂ 5 ਮੰਤਰੀਆਂ ਦੇ ਘਰਾਂ ਦੇ ਘਿਰਾਓ ਵੀ ਮੁਲਤਵੀ ਕਰਕੇ 20 ਅਗਸਤ ਨੂੰ ਜਲੰਧਰ ਵਿਖੇ ਕਨਵੈਨਸ਼ਨ ਸੱਦ ਲਈ ਗਈ ਹੈ।ਇਹ ਫੈਸਲਾ ਪੰਜਾਬ/ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਆਨਲਾਈਨ ਵਰਚੁਅਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਇਸ ਮੀਟਿੰਗ ਵਿੱਚ ਕਨਵੀਨਰ ਜਰਮਨਜੀਤ ਸਿੰਘ, ਐਨ.ਕੇ ਕਲਸੀ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾ, ਬਾਜ ਸਿੰਘ ਖਹਿਰਾ, ਗਗਨਦੀਪ ਸਿੰਘ, ਧੰਨਵੰਤ ਸਿੰਘ ਭੱਠਲ, ਸੁਖਦੇਵ ਸਿੰਘ ਸੈਣੀ, ਸੁਰਿੰਦਰ ਰਾਮ ਕੂਸਾ, ਜਸਵੀਰ ਤਲਵਾੜਾ, ਰਾਧੇ ਸ਼ਿਆਮ, ਗੁਰਮੇਲ ਸਿੰਘ ਮੈਲੜੇ, ਬੋਬਿੰਦਰ ਸਿੰਘ ਅਤੇ ਕਰਮਜੀਤ ਸਿੰਘ ਬੀਹਲਾ ਆਦਿ ਨੇ ਵਿੱਤ ਮੰਤਰੀ ਦੀ ਅਗਵਾਈ ਹੇਠ ਬਣਾਈ ਸਬ ਕਮੇਟੀ ਦੀ ਨਿਖੇਧੀ ਕਰਦਿਆਂ ਆਖਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁੱਲ ਹੀ ਗੰਭੀਰ ਨਹੀਂ, ਮੀਟਿੰਗ ਬੁਲਾ ਕੇ ਵਾਰ-ਵਾਰ ਮੁਲਤਵੀ ਕੀਤੀ ਜਾ ਰਹੀ ਹੈ।ਆਗੂਆਂ ਨੇ ਆਖਿਆ ਕਿ ਹੜ੍ਹ ਲਈ ਜਿੰਮੇਵਾਰੀ ਇਕੱਲੀ ਕੁਦਰਤ ਹੀ ਨਹੀਂ ਇਸ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਵੀ ਮੁੱਖ ਦੋਸ਼ੀ ਹਨ।ਜਿਨ੍ਹਾਂ ਵਲੋਂ ਕਦੇ ਵੀ ਕੋਈ ਪੁੱਖਤਾ ਪ੍ਰਬੰਧ ਨਹੀਂ ਕੀਤੇ ਜਾਂਦੇ।ਉਨਾਂ ਕਿਹਾ ਕਿ ਸਾਂਝਾ ਫਰੰਟ ਵਲੋਂ ਅਗਲੇ ਐਕਸ਼ਨ ਦਾ ਐਲਾਨ ਕਰਨ ਲਈ 20 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ।
ਆਗੂਆਂ ਵਲੋਂ ਮਨੀਪੁਰ ਵਿਖੇ ਔਰਤਾਂ ਉਪਰ ਹੋਏ ਅੰਨੇ ਤਸ਼ੱਦਦ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕਸੂਰਵਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …