Saturday, May 24, 2025
Breaking News

ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਕੂਲ ਆਫ ਐਮੀਨੈਂਸ ਦੀ ਇਮਾਰਤ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਦੂਜੇ ਫੇਜ਼ ‘ਚ ਖਰਚ ਕੀਤੇ ਜਾਣਗੇ 60 ਲੱਖ ਰੁਪਏ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਬਣਾਇਆ ਜਾਵੇਗਾ ਅਤੇ ਹੁਣ ਪੰਜਾਬ ਸਹੀ ਮਾਅਨਿਆਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣ ਕੇ ਉਭਰੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ‘ਸਕੂਲ ਆਫ਼ ਐਮੀਨੈਂਸ’ ਦੀ ਇਮਾਰਤ ਦੇੀ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਉਨਾਂ ਦੱਸਿਆ ਕਿ ਪਹਿਲੇ ਫੇਜ਼ ਵਿੱਚ ਇਸ ਸਕੂਲ ਵਿੱਚ 1 ਕਰੋੜ ਰੁਪਏ ਲੱਗ ਚੁੱਕੇ ਹਨ ਅਤੇ ਹੁਣ ਦੂਜੇ ਫੇਜ਼ ਵਿੱਚ 60 ਲੱਖ ਰੁਪਏ ਖਰਚ ਕੀਤੇ ਜਾਣਗੇ।ਕਮਰਿਆਂ ਵਿੱਚ ਟਾਈਲਾਂ ਅਤੇ ਬਰਾਂਡਿਆਂ ਵਿੱਚ ਗਰੀਨ ਮਾਰਬਲ ਲਗਾਇਆ ਜਾਵੇਗਾ।ਈ.ਟੀ.ਓ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਜਿਸ ਕਰਕੇ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਨੂੰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਫਿਰ ਰੰਗਲਾ ਪੰਜਾਬ ਬਣੇਗਾ।ਉਨਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰਨਗੇ।
ਇਸ ਮੌਕੇ ਮੈਡਮ ਸੁਹਿੰਦਰ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਸੁਸ਼ੀਲ ਤੁਲੀ, ਪ੍ਰਿੰਸੀਪਲ ਜਤਿੰਦਰ ਕੌਰ, ਜਿਲ੍ਹਾ ਕੋਆਰਡੀਨੇਟਰ ਜਸਬੀਰ ਸਿੰਘ ਗਿੱਲ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਨਰੇਸ਼ ਪਾਠਕ, ਸਰਬਜੀਤ ਡਿੰਪੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …